ਪਾਕਿ ਅਪ੍ਰੈਲ 'ਚ ਸੀਮਤ ਓਵਰਾਂ ਦੀ ਲੜੀ ਲਈ ਦੱ. ਅਫਰੀਕਾ ਦਾ ਦੌਰਾ ਕਰੇਗਾ : PCB
Tuesday, Oct 27, 2020 - 08:49 PM (IST)
ਕਰਾਚੀ– ਪਾਕਿਸਤਾਨ ਦੀ ਕ੍ਰਿਕਟ ਟੀਮ ਅਗਲੇ ਸਾਲ ਅਪ੍ਰੈਲ ਵਿਚ ਸੀਮਤ ਓਵਰਾਂ ਦੀ ਲੜੀ ਲਈ ਦੱਖਣੀ ਅਫਰੀਕਾ ਦਾ ਦੌਰਾ ਕਰੇਗੀ, ਜਿਸ ਵਿਚ 3 ਮੈਚਾਂ ਦੀ ਵਨ ਡੇ ਸੀਰੀਜ਼ ਵੀ ਸ਼ਾਮਲ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਵਨ ਡੇ ਲੜੀ ਆਈ. ਸੀ. ਸੀ. ਪੁਰਸ਼ ਵਿਸ਼ਵ ਕੱਪ ਲੀਗ ਦਾ ਹਿੱਸਾ ਹੈ।
ਸੁਪਰ ਲੀਗ ਭਾਰਤ ਵਿਚ 2023 ਵਿਚ ਖੇਡੇ ਜਾਣ ਵਾਲੇ ਵਿਸ਼ਵ ਕੱਪ ਦਾ ਕੁਆਲੀਫਾਇੰਗ ਮੁਕਾਬਲਾ ਹੈ। ਪਾਕਿਸਤਾਨ ਦਾ ਇਹ ਦੌਰਾ ਇਸ ਸਾਲ ਸਤੰਬਰ-ਅਕਤੂਬਰ ਵਿਚ ਹੋਣਾ ਸੀ ਪਰ ਕੋਵਿਡ-19 ਮਹਾਮਾਰੀ ਦੇ ਕਾਰਣ ਉਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਪਾਕਿਸਤਾਨ ਦੀ ਟੀਮ ਇਸ ਦੌਰੇ ਵਿਚ 3 ਮੈਚਾਂ ਦੀ ਟੀ-20 ਲੜੀ ਵੀ ਖੇਡੇਗੀ।
ਪੀ. ਸੀ. ਬੀ. ਤੋਂ ਜਾਰੀ ਬਿਆਨ 'ਚ ਕਿਹਾ ਕਿ ਪਾਕਿਸਤਾਨ ਕ੍ਰਿਕਟ ਬੋਰਡ ਪੁਰਸ਼ ਰਾਸ਼ਟਰੀ ਟੀਮ ਦੇ ਅਪ੍ਰੈਲ 2021 'ਚ ਤਿੰਨ ਵਨ ਡੇ ਅੰਤਰਰਾਸ਼ਟਰੀ ਮੈਚਾਂ ਦੇ ਲਈ ਦੱਖਣੀ ਅਫਰੀਕਾ ਦਾ ਦੌਰਾਨ ਕਰਨ ਦੀ ਪੁਸ਼ਟੀ ਕਰਦਾ ਹੈ। ਇਹ ਲੜੀ ਆਈ. ਸੀ. ਸੀ. ਪੁਰਸ਼ ਕ੍ਰਿਕਟ ਵਿਸ਼ਵ ਕੱਪ ਸੁਪਰ ਲੀਗ ਹਿੱਸਾ ਹੋਵੇਗੀ। ਇਸ ਦੇ ਨਾਲ ਹੀ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਲੜੀ ਵੀ ਖੇਡੀ ਜਾਵੇਗੀ।