CWC 23, PAK vs NED : ਨੀਦਰਲੈਂਡ ਨੇ ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ

10/06/2023 2:01:43 PM

ਸਪੋਰਟਸ ਡੈਸਕ- ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਦਾ ਦੂਜਾ ਮੈਚ ਪਾਕਿਸਤਾਨ ਅਤੇ ਨੀਦਰਲੈਂਡ ਵਿਚਾਲੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਅਭਿਆਸ ਮੈਚਾਂ ਦੌਰਾਨ ਪਾਕਿਸਤਾਨ ਦੀ ਗੇਂਦਬਾਜ਼ੀ ਪਹਿਲਾਂ ਵਾਂਗ ਵਧੀਆ ਨਹੀਂ ਦਿਖਾਈ ਦਿੱਤੀ। ਨੀਦਰਲੈਂਡ ਇਸ ਵੱਡੇ ਟੂਰਨਾਮੈਂਟ 'ਚ ਵੈਸਟਇੰਡੀਜ਼ ਅਤੇ ਜ਼ਿੰਬਾਬਵੇ ਨੂੰ ਹਰਾ ਕੇ ਵਿਸ਼ਵ ਕੱਪ ਕੁਆਲੀਫਾਇਰ 'ਚ ਸ਼ਾਨਦਾਰ ਪ੍ਰਦਰਸ਼ਨ ਨਾਲ ਇਸ ਟੂਰਨਾਮੈਂਟ 'ਚ ਉਤਰ ਰਿਹਾ ਹੈ। ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।

ਇਹ ਵੀ ਪੜ੍ਹੋ- ਏਸ਼ੀਆਈ ਖੇਡਾਂ 2023 : ਨੀਰਜ ਨੇ ਫਿਰ ਰਚਿਆ ਇਤਿਹਾਸ, ਭਾਰਤ ਦੀ ਝੋਲੀ ਪਾਇਆ ਇਕ ਹੋਰ ਗੋਲਡ
ਪਿੱਚ ਰਿਪੋਰਟ
ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੀ ਪਿੱਚ ਬੱਲੇਬਾਜ਼ਾਂ ਲਈ ਫ਼ਾਇਦੇਮੰਦ ਹੋਵੇਗੀ ਜਦਕਿ ਤੇਜ਼ ਗੇਂਦਬਾਜ਼ਾਂ ਨੂੰ ਕਾਫੀ ਮਦਦ ਮਿਲੇਗੀ। ਇਹ ਸਥਲ ਹੋਰ ਸਥਲਾਂ ਵਾਂਗ, ਲਾਲ ਮਿੱਟੀ, ਕਾਲੀ ਮਿੱਟੀ ਅਤੇ ਦੋਵਾਂ ਦੇ ਸੁਮੇਲ ਦੀ ਵਰਤੋਂ ਕਰਕੇ ਬਣੀ ਹੈ।
ਮੌਸਮ
ਵੈਦਰ ਡਾਟ.ਕਾਮ ਮੁਤਾਬਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। 6 ਅਕਤੂਬਰ ਨੂੰ ਹੈਦਰਾਬਾਦ ਵਿੱਚ ਗਰਮ ਮਾਹੌਲ ਹੋਣ ਦੀ ਸੰਭਾਵਨਾ ਹੈ। ਤਾਪਮਾਨ 33 ਡਿਗਰੀ ਅਤੇ ਨਮੀ 66 ਫ਼ੀਸਦੀ ਤੱਕ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਸ਼ਿਖਰ ਧਵਨ ਦਾ ਹੋਇਆ ਤਲਾਕ, ਕੋਰਟ ਨੇ ਕਿਹਾ- ਪਤਨੀ ਆਇਸ਼ਾ ਨੇ ਕ੍ਰਿਕਟਰ ਨੂੰ ਦਿੱਤੀ ਮਾਨਸਿਕ ਪੀੜਾ
ਪਾਕਿਸਤਾਨ: ਇਮਾਮ ਉਲ ਹੱਕ, ਫਖਰ ਜ਼ਮਾਨ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸਊਦ ਸ਼ਕੀਲ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਹਸਨ ਅਲੀ, ਸ਼ਾਹੀਨ ਅਫਰੀਦੀ, ਹੈਰਿਸ ਰਊਫ।
ਨੀਦਰਲੈਂਡਜ਼: ਵਿਕਰਮਜੀਤ ਸਿੰਘ, ਮੈਕਸ ਓਡਾਡ, ਕੋਲਿਨ ਐਕਰਮੈਨ, ਸਕਾਟ ਐਡਵਰਡਸ (ਕਪਤਾਨ), ਬਾਸ ਡੀ ਲੀਡੇ, ਤੇਜਾ ਨਿਦਾਮਨੁਰੂ, ਸਾਕਿਬ ਜ਼ੁਲਫਿਕਾਰ, ਲੋਗਨ ਵੈਨ ਬੀਕ, ਰੂਲੌਫ ਵੈਨ ਡੇਰ ਮਰਵੇ, ਆਰੀਅਨ ਦੱਤ, ਪਾਲ ਵੈਨ ਮੀਕੇਰੇਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Aarti dhillon

Content Editor

Related News