ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾ ਪਾਕਿ ਨੇ 2-0 ਨਾਲ ਜਿੱਤੀ ਸੀਰੀਜ਼
Wednesday, Oct 02, 2019 - 11:37 PM (IST)

ਕਰਾਚੀ— ਪਾਕਿਸਤਾਨ ਨੇ ਇੱਥੇ ਸ਼੍ਰੀਲੰਕਾ ਨੂੰ ਤੀਜੇ ਤੇ ਆਖਰੀ ਵਨ ਡੇ ਵਿਚ 5 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-0 ਨਾਲ ਜਿੱਤ ਲਈ। ਸ਼੍ਰੀਲੰਕਾ ਨੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ 9 ਵਿਕਟਾਂ 'ਤੇ 297 ਦੌੜਾਂ ਬਣਾਈਆਂ ਸਨ। ਜਿਸ ਦੇ ਜਵਾਬ ਵਿਚ ਮੇਜਬਾਨ ਪਾਕਿਸਤਾਨ ਨੇ 48.2 ਓਵਰਾਂ 'ਚ 5 ਵਿਕਟਾਂ 'ਤੇ 299 ਦੌੜਾਂ ਬਣਾ ਕੇ ਮੈਚ ਆਪਣੇ ਨਾਂ ਕਰ ਲਿਆ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ, ਜਦਕਿ ਦੂਜਾ ਮੈਚ ਵੀ ਪਾਕਿਸਤਾਨ ਨੇ ਜਿੱਤਿਆ ਸੀ।