PAK v WI : ਪਾਕਿ ਨੇ ਤੀਜਾ ਟੀ-20 ਜਿੱਤ ਕੇ ਕੀਤਾ ਕਲੀਨ ਸਵੀਪ
Friday, Dec 17, 2021 - 12:50 AM (IST)
ਕਰਾਚੀ- ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਤੇ ਕਪਤਾਨ ਬਾਬਰ ਆਜ਼ਮ ਦੇ ਵਿਚ ਵੱਡੀ ਸੈਂਕੜੇ ਸਾਂਝੇਦਾਰੀ ਦੀ ਮਦਦ ਨਾਲ ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਵੀਰਵਾਰ ਨੂੰ ਇੱਥੇ ਤੀਜੇ ਤੇ ਆਖਰੀ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਵਿਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿਚ 3-0 ਨਾਲ ਕਲੀਨ ਸਵੀਪ ਕੀਤਾ। ਵੈਸਟਇੰਡੀਜ਼ ਦੀ ਟੀਮ ਵਿਚ ਕੋਵਿਡ-19 ਦੇ ਨਵੇਂ ਮਾਮਲੇ ਆਉਣ ਤੋਂ ਬਾਅਦ ਇਸ ਮੈਚ ਦੇ ਆਯੋਜਨ 'ਤੇ ਖਤਰਾ ਮੰਡਰਾ ਰਿਹਾ ਸੀ ਪਰ ਆਖਰੀ ਵਿਚ ਇਸ 'ਚ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਦੋਵਾਂ ਟੀਮਂ ਦੇ ਵਿਚ ਹਾਲਾਂਕਿ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਜੂਨ 2022 ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਖ਼ਬਰ ਪੜ੍ਹੋ- AUS v ENG : ਵਾਰਨਰ ਸੈਂਕੜੇ ਤੋਂ ਖੁੰਝਿਆ, ਆਸਟਰੇਲੀਆ ਮਜ਼ਬੂਤ ਸਥਿਤੀ 'ਚ
ਪਾਕਿਸਤਾਨ ਦੇ ਸਾਹਮਣੇ 208 ਦੌੜਾਂ ਦਾ ਟੀਚਾ ਸੀ। ਰਿਜ਼ਵਾਨ ਨੇ 45 ਗੇਂਦਾਂ 'ਤੇ 10 ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ 87 ਦੌੜਾਂ ਬਣਾਈਆਂ ਜਦਕਿ ਬਾਬਰ ਨੇ 53 ਗੇਂਦਾਂ 'ਤੇ 79 ਦੌੜਾਂ ਦੀ ਪਾਰੀ ਖੇਡੀ, ਜਿਸ ਵਿਚ 9 ਚੌਕੇ ਤੇ 2 ਛੱਕੇ ਸ਼ਾਮਲ ਹਨ। ਇਨ੍ਹਾਂ ਦੋਵਾਂ ਨੇ ਪਹਿਲੇ ਵਿਕਟ ਦੇ ਲਈ 158 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਨਾਲ ਪਾਕਿਸਤਾਨ ਨੇ ਤਿੰਨ ਵਿਕਟਾਂ 'ਤੇ ਸੱਤ ਗੇਂਦਾਂ ਰਹਿੰਦੇ ਹੋਏ ਟੀਚਾ ਹਾਸਲ ਕਰ ਲਿਆ। ਇਸ ਤੋਂ ਪਹਿਲਾਂ ਵੈਸਟਇੰਡੀਜ਼ ਨੇ ਤਿੰਨ ਵਿਕਟਾਂ 'ਤੇ 207 ਦੌੜਾਂ ਬਣਾਈਆਂ ਸਨ। ਉਸਦੀ ਟੀਮ ਵਲੋਂ ਕਪਤਾਨ ਨਿਕੋਲਸ ਪੂਰਨ ਨੇ 37 ਗੇਂਦਾਂ 'ਤੇ 2 ਚੌਕਿਆਂ ਤੇ 6 ਛੱਕਿਆਂ ਦੀ ਮਦਦ ਨਾਲ 64 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਸ਼ਮਰਥ ਬਰੂਕਸ ਨੇ 49, ਬ੍ਰੇਡਨ ਕਿੰਗ ਨੇ 43 ਤੇ ਡੇਰੇਨ ਬ੍ਰਾਵੋ ਨੇ ਅਜੇਤੂ 34 ਦੌੜਾਂ ਦਾ ਯੋਗਦਾਨ ਦਿੱਤਾ।
ਇਹ ਖ਼ਬਰ ਪੜ੍ਹੋ- AUS v ENG : ਬਰਾਡ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਤੀਜੇ ਇੰਗਲਿਸ਼ ਖਿਡਾਰੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।