BAN v PAK : ਪਾਕਿ ਨੇ ਬੰਗਲਾਦੇਸ਼ ਨੂੰ 3-0 ਨਾਲ ਕੀਤਾ ਕਲੀਨ ਸਵੀਪ

11/22/2021 8:29:45 PM

ਢਾਕਾ- ਸਲਾਮੀ ਬੱਲੇਬਾਜ਼ ਹੈਦਰ ਅਲੀ (45) ਦੇ ਸ਼ਾਨਦਾਰ ਪਾਰੀ ਤੇ ਨੌਜਵਾਨ ਤੇਜ਼ ਗੇਂਦਬਾਜ਼ ਮੁਹੰਮਦ ਵਸੀਮ ਜੂਨੀਅਰ (15 ਦੌੜਾਂ 'ਤੇ 2 ਵਿਕਟਾਂ) ਦੀ ਘਾਤਕ ਗੇਂਦਬਾਜ਼ੀ ਦੀ ਬਦੌਲਤ ਪਾਕਿਸਤਾਨ ਨੇ ਬੰਗਲਾਦੇਸ਼ ਨੂੰ ਤੀਜੇ ਤੇ ਆਖਰੀ ਟੀ-20 ਮੁਕਾਬਲੇ ਵਿਚ ਸੋਮਵਾਰ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਨੂੰ 3-0 ਨਾਲ ਕਲੀਨ ਸਵੀਪ ਕਰ ਲਿਆ।


ਇਹ ਖ਼ਬਰ ਪੜ੍ਹੋ- ਟੀ20 ਵਿਸ਼ਵ ਕੱਪ ਨੂੰ ਲੈ ਕੇ ICC ਨੇ ਕਿਹਾ- 2 ਸਾਲ ਦਾ ਚੱਕਰ ਕ੍ਰਿਕਟ ਲਈ ਵਧੀਆ

 


ਪਾਕਿਸਤਾਨ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੂੰ 20 ਓਵਰਾਂ ਵਿਚ 7 ਵਿਕਟਾਂ 'ਤੇ 124 ਦਾ ਸਕੋਰ ਹੀ ਬਣਾਇਆ ਤੇ ਜਵਾਬ ਵਿਚ 20 ਓਵਰਾਂ 'ਚ ਪੰਜ ਵਿਕਟਾਂ 'ਤੇ 127 ਦੌੜਾਂ ਹੀ ਬਣਾ ਕੇ ਮੈਚ ਜਿੱਤ ਲਿਆ ਤੇ ਸੀਰੀਜ਼ ਨੂੰ ਕਲੀਨ ਸਵੀਪ ਕਰ ਲਿਆ। ਇਸ ਜਿੱਤ ਦੇ ਹੀਰੋ ਰਹੇ ਹੈਦਰ ਨੇ ਤਿੰਨ ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 38 ਗੇਂਦਾਂ ਵਿਚ 45 ਦੌੜਾਂ ਬਣਾਈਆਂ। ਇਸ ਸ਼ਾਨਦਾਰ ਪਾਰੀ ਦੇ ਲਈ ਉਨ੍ਹਾਂ ਨੂੰ ਪਲੇਅਰ ਆਫ ਦਿ ਮੈਚ ਪੁਰਸਕਾਰ ਦਿੱਤਾ ਗਿਆ।

ਉਨ੍ਹਾਂ ਤੋਂ ਇਲਾਵਾ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਇਕ ਵਾਰ ਫਿਰ ਬੱਲੇਬਾਜ਼ ਦੇ ਨਾਲ ਵਧੀਆ ਪਾਰੀ ਖੇਡੀ। ਉਨ੍ਹਾਂ ਨੇ 2 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 43 ਗੇਂਦਾਂ ਵਿਚ 40 ਦੌੜਾਂ ਬਣਾਈਆਂ। ਉਨ੍ਹਾਂ ਨੂੰ ਪੂਰੀ ਸੀਰੀਜ਼ ਵਿਚ 90 ਦੌੜਾਂ ਬਣਾਉਣ ਦੇ ਲਈ ਪਲੇਅਰ ਆਫ ਦਿ ਸੀਰੀਜ਼ ਚੁਣਿਆ ਗਿਆ। ਮੁਹੰਮਦ ਵਸੀਮ ਜੂਨੀਅਰ ਨੇ ਚਾਰ ਓੲਰਾਂ ਵਿਚ 15 ਦੌੜਾਂ 'ਤੇ 2, ਓਸਮਾਨ ਕਾਦਿਰ ਨੇ ਚਾਰ ਓਵਰਾਂ ਵਿਚ 35 ਦੌੜਾਂ 'ਤੇ 2 ਵਿਕਟਾਂ, ਸ਼ਾਹਨਵਾਜ ਦਹਾਨੀ ਨੇ ਤਿੰਨ ਓਵਰਾਂ ਵਿਚ 24 ਦੌੜਾਂ 'ਤੇ ਇਕ ਤੇ ਹੈਰਿਸ ਨੇ ਚਾਰ ਓਵਰਾਂ ਵਿਚ 32 ਦੌੜਾਂ 'ਤੇ ਇਕ ਵਿਕਟ ਹਾਸਲ ਕੀਤੀ। ਬੰਗਲਾਦੇਸ਼ ਵਲੋਂ ਸਲਾਮੀ ਬੱਲੇਬਾਜ਼ ਮੁਹੰਮਦ ਨਈਮ ਨੇ ਸਭ ਤੋਂ ਜ਼ਿਆਦਾ 47 ਦੌੜਾਂ ਬਣਾਈਆਂ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 

Gurdeep Singh

This news is Content Editor Gurdeep Singh