ਨਿਊਜ਼ੀਲੈਂਡ ਗਈ ਪਾਕਿ ਕ੍ਰਿਕਟ ਟੀਮ ਨੂੰ ਵੱਡਾ ਝਟਕਾ , 6 ਖਿਡਾਰੀ ਨਿਕਲੇ ਕੋਰੋਨਾ ਪਾਜ਼ੇਟਿਵ

Thursday, Nov 26, 2020 - 01:19 PM (IST)

ਸਪੋਰਟਸ ਡੈਸਕ— ਪਾਕਿਸਤਾਨੀ ਕ੍ਰਿਕਟ ਟੀਮ ਟੀ-20 ਤੇ ਟੈਸਟ ਸੀਰੀਜ਼ ਲਈ ਨਿਊਜ਼ੀਲੈਂਡ ਦੌਰੇ 'ਤੇ ਗਈ ਹੈ। ਪਾਕਿਸਤਾਨ ਦੀ ਟੀਮ ਨੇ ਨਿਊਜ਼ੀਲੈਂਡ ਸਰਜ਼ਮੀਂ 'ਤੇ ਪਹੁੰਚਣ ਦੇ ਬਾਅਦ ਪ੍ਰੋਟੋਕਾਲ ਦੇ ਤਹਿਤ ਕੋਵਿਡ-19 ਦਾ ਟੈਸਟ ਕਰਾਇਆ ਅਤੇ ਇਸੇ ਵਿਚਾਲੇ ਇਕ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਨਿਊਜ਼ੀਲੈਂਡ ਪਹੁੰਚੀ ਪਾਕਿਸਤਾਨੀ ਟੀਮ ਦੇ 6 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਕ੍ਰਿਕਟਰ ਸ਼ਮੀ ਦੀ ਪਤਨੀ ਦੀਆਂ ਤਸਵੀਰਾਂ ਅਤੇ ਫੋਨ ਨੰਬਰ ਵਾਇਰਲ ਕਰਨ ਦੀ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫਤਾਰ

ਨਿਊਜ਼ੀਲੈਂਡ ਕ੍ਰਿਕਟ ਨੂੰ ਅੱਜ ਇਸ ਗੱਲ ਦੀ ਜਾਣਕਾਰੀ ਮਿਲੀ ਹੈ। ਅਜਿਹੇ 'ਚ ਪਾਕਿਸਤਾਨ ਟੀਮ ਦੇ ਇਨ੍ਹਾਂ ਮੈਂਬਰਾਂ ਨੂੰ ਆਈਸੋਲੇਸ਼ਨ ਲਈ ਲਿਜਾਇਆ ਜਾਵੇਗਾ। ਇਹੋ ਕਾਰਨ ਹੈ ਕਿ ਪਾਕਿਸਤਾਨ ਦੀ ਟੀਮ ਨੂੰ ਟਰੇਨਿੰਗ ਕਰਨ ਦੀ ਇਜਾਜ਼ਤ ਨਹੀਂ ਮਿਲੀ ਸੀ ਪਰ ਹੁਣ ਇਸ ਨੂੰ ਜਾਂਚ ਪੂਰੀ ਹੋਣ ਤਕ ਰੋਕ ਦਿੱਤਾ ਗਿਆ ਹੈ।
 

ਪਾਕਿਸਤਾਨ ਦੀ ਟੀਮ ਲਈ ਇਹ ਕਾਫੀ ਨਿਰਾਸ਼ਾਜਨਕ ਹੈ, ਕਿਉਂਕਿ ਇੰਨੀ ਵੱਡੀ ਗਿਣਤੀ 'ਚ ਟੀਮ ਦੇ ਮੈਂਬਰਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਹਾਲਾਂਕਿ ਲਾਹੌਰ ਛੱਡਣ ਤੋਂ ਪਹਿਲਾਂ ਨਿਊਜ਼ੀਲੈਂਡ ਲਈ ਨਿਕਲੀ ਪਾਕਿਸਤਾਨੀ ਟੀਮ ਦੇ ਸਾਰੇ ਮੈਂਬਰਾਂ ਦੇ ਕੋਵਿਡ ਟੈਸਟ ਹੋਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।

 


Tarsem Singh

Content Editor

Related News