ਪਾਕਿਸਤਾਨੀ ਕ੍ਰਿਕਟ ਟੀਮ ਨੂੰ ਮਿਲੀ ਮਨਜ਼ੂਰੀ, ਭਾਰਤ 'ਚ ਕ੍ਰਿਕਟ ਵਿਸ਼ਵ ਕੱਪ ਲਈ ਆਉਣਾ ਯਕੀਨੀ
Monday, Aug 07, 2023 - 07:39 PM (IST)
ਕਰਾਚੀ : ਪਾਕਿਸਤਾਨ ਸਰਕਾਰ ਨੇ ਐਤਵਾਰ ਨੂੰ ਦੇਸ਼ ਦੀ ਸੀਨੀਅਰ ਪੁਰਸ਼ ਟੀਮ ਨੂੰ 2023 ਵਨਡੇ ਵਿਸ਼ਵ ਕੱਪ ਖੇਡਣ ਲਈ ਭਾਰਤ ਜਾਣ ਦੀ ਇਜਾਜ਼ਤ ਦੇ ਕੇ ਕਈ ਮਹੀਨਿਆਂ ਦੀ ਅਨਿਸ਼ਚਿਤਤਾ ਨੂੰ ਖਤਮ ਕਰ ਦਿੱਤਾ।
ਇਹ ਵੀ ਪੜ੍ਹੋ : ਮਾਣ ਵਾਲੀ ਗੱਲ, ਏਸ਼ੀਅਨ ਗੇਮਸ 'ਚ ਭਾਰਤ ਲਈ ਖੇਡੇਗਾ ਪੰਜਾਬ ਦਾ ਤਲਵਾਰਬਾਜ਼ ਅਰਜੁਨ
ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦਾ ਹਮੇਸ਼ਾ ਇਹ ਮੰਨਣਾ ਹੈ ਕਿ ਖੇਡਾਂ ਨੂੰ ਰਾਜਨੀਤੀ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ, ਇਸ ਲਈ ਵਿਸ਼ਵ ਕੱਪ 'ਚ ਹਿੱਸਾ ਲੈਣ ਲਈ ਟੀਮ ਨੂੰ ਭਾਰਤ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਪਾਕਿਸਤਾਨ ਦਾ ਮੰਨਣਾ ਹੈ ਕਿ ਭਾਰਤ ਨਾਲ ਦੁਵੱਲੇ ਸਬੰਧਾਂ ਦੀ ਸਥਿਤੀ ਅੰਤਰਰਾਸ਼ਟਰੀ ਖੇਡਾਂ ਨਾਲ ਸਬੰਧਤ ਪਾਕਿਸਤਾਨ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਰਾਹ ਵਿੱਚ ਨਹੀਂ ਆਉਣੀ ਚਾਹੀਦੀ।
ਮੰਤਰਾਲੇ ਨੇ ਹਾਲਾਂਕਿ ਕਿਹਾ ਕਿ ਉਹ ਟੀਮ ਦੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ ਅਤੇ ਇਸ ਬਾਰੇ ਆਈਸੀਸੀ ਅਤੇ ਭਾਰਤੀ ਬੋਰਡ ਨੂੰ ਜਾਣੂ ਕਰਵਾਏਗਾ। ਇਸ 'ਚ ਕਿਹਾ ਗਿਆ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਪਾਕਿਸਤਾਨੀ ਕ੍ਰਿਕਟ ਟੀਮ ਨੂੰ ਭਾਰਤ 'ਚ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8