ਭਾਰਤ ਵਿਰੁੱਧ ''ਵਿਸ਼ੇਸ਼ ਤਰੀਕੇ'' ਨਾਲ ਜਸ਼ਨ ਮਨਾਉਣ ਦੀ ਯੋਜਨਾ ਨਹੀਂ : ਪਾਕਿ
Tuesday, Jun 11, 2019 - 10:22 PM (IST)

ਕਰਾਚੀ— ਪਾਕਿਸਤਾਨ ਕ੍ਰਿਕਟ ਟੀਮ ਦੇ ਮੈਨੇਜਰ ਤਲਤ ਅਲੀ ਨੇ ਮੀਡੀਆ 'ਚ ਆਈਆਂ ਉਨ੍ਹਾਂ ਰਿਪੋਰਟਾਂ ਨੂੰ ਮੰਗਲਵਾਰ ਰੱਦ ਕੀਤਾ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਟੀਮ ਭਾਰਤ ਵਿਰੁੱਧ ਵਿਸ਼ਵ ਕੱਪ ਕ੍ਰਿਕਟ ਮੈਚ 'ਚ ਜਿੱਤ ਦਰਜ ਕਰਨ ਤੋਂ ਬਾਅਦ ਵੱਖਰੀ ਤਰ੍ਹਾਂ ਨਾਲ ਜਸ਼ਨ ਮਨਾਏਗੀ।
ਅਲੀ ਨੇ ਉਨ੍ਹਾਂ ਖਬਰਾਂ ਨੂੰ ਵੀ ਨਿਰਾਧਾਰ ਦੱਸਿਆ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਖਿਡਾਰੀਆਂ ਨੂੰ ਮਾਨਚੈਸਟਰ ਵਿਚ ਭਾਰਤ ਵਿਰੁੱਧ ਮੁਕਾਬਲੇ 'ਚ ਜ਼ਿਆਦਾ ਜਸ਼ਨ ਮਨਾਉਣ ਤੋਂ ਮਨ੍ਹਾ ਕੀਤਾ ਹੈ। ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਵੇਂ ਟੀਮਾਂ ਪਹਿਲੀ ਵਾਰ ਇਕ-ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ।