ਖੇਡ ਜਗਤ 'ਚ ਪੁੱਜਾ ਕੋਰੋਨਾ : ਪਾਕਿਸਤਾਨ ਦੇ ਕ੍ਰਿਕਟਰ ਸ਼ਾਹਿਦ ਅਫਰੀਦੀ ਦੀ ਰਿਪੋਰਟ ਪਾਜ਼ੇਟਿਵ

06/13/2020 2:29:54 PM

ਸਪੋਰਟਸ ਡੈਸਕ : ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਟਵੀਟ ਕਰਦਿਆਂ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਕਿ 'ਮੈਂ ਵੀਰਵਾਰ ਤੋਂ ਖੁਦ ਨੂੰ ਬੀਮਾਰ ਮਹਿਸੂਸ ਕਰ ਰਿਹਾ ਸੀ, ਮੇਰਾ ਸਰੀਰ ਪੂਰੀ ਤਰ੍ਹਾਂ ਦਰਦ ਕਰ ਰਿਹਾ ਸੀ। ਜਿਸ ਤੋਂ ਬਾਅਦ ਮੈਂ ਕੋਰੋਨਾ ਟੈਸਟ ਕਰਵਾਇਆ ਤਾਂ ਅੱਜ ਬਦਕਿਸਮਤੀ ਨਾਲ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। 

PunjabKesari

ਤੁਹਾਨੂੰ ਦੱਸ ਦੇਈਏ ਕਿ ਅਫਰੀਦੀ ਨੇ 27 ਟੈਸਟ ਮੈਚ ਖੇਡੇ ਹਨ, ਜਿਨ੍ਹਾਂ 'ਚ ਉਨ੍ਹਾਂ ਨੇ 36.51 ਦੀ ਔਸਤ ਨਾਲ 1716 ਦੌੜਾਂ ਬਣਾਈਆਂ। ਉਥੇ ਹੀ ਉਨ੍ਹਾਂ ਨੇ 398 ਵਨਡੇ ਮੈਚ  'ਚ 23.58 ਦੀ ਔਸਤ ਨਾਲ 8064 ਬਣਾਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ 99 ਟੀ20 ਕੌਮਾਂਤਰੀ ਮੈਚਾਂ 'ਚ 17.92 ਦੀ ਔਸਤ ਨਾਲ 1416 ਦੌੜਾਂ ਬਣਾਈਆਂ। ਉਨ੍ਹਾਂ ਨੇ ਤਿੰਨ ਫਾਰਮੈਂਟ ਕ੍ਰਮਵਾਰ: 48,395 98 ਵਿਕਟਾਂ ਹਾਸਲ ਕੀਤੀਆਂ। 


Baljeet Kaur

Content Editor

Related News