ਪਾਕਿ ਨੇ ਦੱ. ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

Sunday, Jan 27, 2019 - 08:37 PM (IST)

ਪਾਕਿ ਨੇ ਦੱ. ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਜੋਹਾਨਸਬਰਗ— ਦੱਖਣੀ ਅਫਰੀਕਾ ਤੇ ਪਾਕਿਸਤਾਨ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਅੱਜ ਚੌਥਾ ਮੈਚ ਜੋਹਾਨਸਬਰਗ 'ਚ ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੂੰ 165 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉੱਤਰੀ ਪਾਕਿਸਤਾਨ ਦੀ ਟੀਮ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ। ਪਾਕਿਸਤਾਨ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਉਸਮਾਨ ਖਾਨ ਨੇ 7 ਓਵਰਾਂ 'ਚ 35 ਦੌੜਾਂ 'ਤੇ 4 ਵਿਕਟਾਂ ਹਾਸਲ ਕੀਤੀਆਂ ਤੇ ਇਮਾਮ ਉਲ ਹੱਕ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 71 ਦੌੜਾਂ 'ਚ 6 ਚੌਕੇ ਤੇ 1 ਛੱਕਾ ਲਗਾਇਆ।
ਪਾਕਿਸਤਾਨ ਤੇ ਦੱਖਣੀ ਅਫਰੀਕਾ ਹੁਣ 5 ਵਨ ਡੇ ਮੈਚਾਂ ਦੀ ਸੀਰੀਜ਼ 'ਚ 2-2 ਨਾਲ ਬਰਾਬਰੀ 'ਤੇ ਹੈ ਤੇ ਆਖਰੀ ਮੈਚ ਹੁਣ 30 ਜਨਵਰੀ ਨੂੰ ਖੇਡਿਆ ਜਾਵੇਗਾ।


Related News