ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਕਲੀਨ ਸਵੀਪ ਤੋਂ ਰੋਕਿਆ

12/23/2020 2:17:20 AM

ਨੇਪੀਅਰ– ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ (89) ਦੀ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਦੇ ਦਮ ’ਤੇ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਤੀਜੇ ਟੀ-20 ਮੁਕਾਬਲੇ ਵਿਚ 4 ਵਿਕਟਾਂ ਨਾਲ ਹਰਾ ਕੇ ਖੁਦ ਨੂੰ ਕਲੀਨ ਸਵੀਪ ਹੋਣ ਤੋਂ ਬਚਾ ਲਿਆ। ਨਿਊਜ਼ੀਲੈਂਡ ਨੇ ਇਹ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। ਨਿਊਜ਼ੀਲੈਂਡ ਨੇ ਪਹਿਲਾਂ ਖੇਡਦੇ ਹੋਏ ਡੇਵੋਨ ਕਾਨਵੇ ਦੀ 63 ਦੌੜਾਂ ਦੀ ਪਾਰੀ ਦੀ ਬਦੌਲਤ 20 ਓਵਰਾਂ ਵਿਚ 7 ਵਿਕਟਾਂ ’ਤੇ 173 ਦੌੜਾਂ ਬਣਾਈਆਂ।
ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਨੇ 19.4 ਓਵਰਾਂ ਵਿਚ 6 ਵਿਕਟਾਂ ’ਤੇ 177 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਰਿਜ਼ਵਾਨ ਨੂੰ ਉਸਦੀ ਬਿਹਤਰੀਨ ਪਾਰੀ ਲਈ ‘ਪਲੇਅਰ ਆਫ ਦਿ ਮੈਚ’ ਤੇ ਟਿਮ ਸੀਫਰਟ ਨੂੰ ‘ਪਲੇਅਰ ਆਫ ਦਿ ਸੀਰੀਜ਼’ ਚੁਣਿਆ ਗਿਆ। ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਤੋਂ ਬਾਅਦ 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੁਕਾਬਲਾ 26 ਦਸੰਬਰ ਤੋਂ ਮਾਊਂਟ ਮੋਂਗਾਨੂਈ ਵਿਚ ਖੇਡਿਆ ਜਾਵੇਗਾ।
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ। 
 


Gurdeep Singh

Content Editor

Related News