Shahid Afridi ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਪਾਕਿ ਦੇ ਤੇਜ਼ ਗੇਂਦਬਾਜ਼ Shaheen Afridi

Saturday, Feb 04, 2023 - 01:14 PM (IST)

Shahid Afridi ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਪਾਕਿ ਦੇ ਤੇਜ਼ ਗੇਂਦਬਾਜ਼ Shaheen Afridi

ਸਪੋਰਟਸ ਡੈਸਕ- ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ 'ਚ ਬੱਝ ਗਏ। ਉਸਨੇ 3 ਫਰਵਰੀ ਨੂੰ ਕਰਾਚੀ ਦੀ ਇੱਕ ਮਸਜਿਦ ਵਿੱਚ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦੀ ਧੀ ਅੰਸ਼ਾ ਨਾਲ ਵਿਆਹ ਕੀਤਾ। ਸ਼ਾਹੀਨ ਦੇ ਵਿਆਹ ਵਿੱਚ ਪਾਕਿਸਤਾਨ ਟੀਮ ਦੇ ਕਪਤਾਨ ਬਾਬਰ ਆਜ਼ਮ, ਸ਼ਾਦਾਬ ਖਾਨ ਅਤੇ ਸਾਬਕਾ ਕਪਤਾਨ ਸਰਫਰਾਜ਼ ਅਹਿਮਦ ਸਮੇਤ ਕਈ ਸਟਾਰ ਖਿਡਾਰੀ ਸ਼ਾਮਲ ਹੋਏ। ਸ਼ਾਹੀਨ ਦੇ ਵਿਆਹ ਦੀਆਂ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

PunjabKesari

ਦੋ ਸਾਲ ਪਹਿਲਾਂ ਹੋਈ ਸੀ ਮੰਗਣੀ 

ਸ਼ਾਹੀਨ ਸ਼ਾਹ ਨੇ ਦੋ ਸਾਲ ਪਹਿਲਾਂ ਸ਼ਾਹਿਦ ਅਫਰੀਦੀ ਦੀ ਬੇਟੀ ਅੰਸ਼ਾ ਨਾਲ ਮੰਗਣੀ ਕੀਤੀ ਸੀ ਪਰ ਕੋਰੋਨਾ ਅਤੇ ਲਾਕਡਾਊਨ ਕਾਰਨ ਵਿਆਹ ਨਹੀਂ ਹੋ ਸਕਿਆ ਸੀ।

ਇਹ ਵੀ ਪੜ੍ਹੋ : ਕ੍ਰਿਕਟਰ ਸ਼ੁਭਮਨ ਗਿੱਲ ਨਾਲ ਨਜ਼ਰ ਆਈ ਸਾਰਾ ਅਲੀ ਖਾਨ, ਮੁੜ ਹੋਣ ਲੱਗੇ ਅਫੇਅਰ ਦੇ ਚਰਚੇ

ਟੀ-20 ਵਿਸ਼ਵ ਕੱਪ ਦੌਰਾਨ ਜ਼ਖ਼ਮੀ ਹੋਇਆ ਸੀ ਸ਼ਾਹੀਨ

ਸ਼ਾਹੀਨ ਪਿਛਲੇ ਸਾਲ ਆਸਟ੍ਰੇਲੀਆ 'ਚ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ 'ਚ ਫੀਲਡਿੰਗ ਕਰਦੇ ਸਮੇਂ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਹ ਘਰੇਲੂ ਮੈਦਾਨ 'ਤੇ ਇੰਗਲੈਂਡ ਅਤੇ ਨਿਊਜ਼ੀਲੈਂਡ ਨਾਲ ਟੈਸਟ ਅਤੇ ਵਨਡੇ ਸੀਰੀਜ਼ ਤੋਂ ਬਾਹਰ ਹੋ ਗਿਆ ਸੀ। ਫਿਲਹਾਲ ਉਹ ਪੂਰੀ ਤਰ੍ਹਾਂ ਠੀਕ ਹੈ ਅਤੇ ਜਲਦੀ ਹੀ ਮੈਦਾਨ 'ਤੇ ਵਾਪਸੀ ਕਰੇਗਾ।

PunjabKesari

ਟੈਸਟ 'ਚ ਲਈਆਂ 99 ਵਿਕਟਾਂ 

22 ਸਾਲਾ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਨੇ 25 ਟੈਸਟ ਮੈਚਾਂ 'ਚ 99 ਵਿਕਟਾਂ ਲਈਆਂ ਹਨ। ਇਸ ਦੇ ਨਾਲ ਹੀ ਉਸ ਨੇ 32 ਵਨਡੇ ਮੈਚਾਂ 'ਚ 62 ਅਤੇ 47 ਟੀ-20 ਮੈਚਾਂ 'ਚ 58 ਵਿਕਟਾਂ ਹਾਸਲ ਕੀਤੀਆਂ ਹਨ। ਸ਼ਾਹੀਨ ਜਲਦੀ ਹੀ 13 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਪਾਕਿਸਤਾਨ ਸੁਪਰ ਲੀਗ ਦੇ ਆਗਾਮੀ ਅੱਠਵੇਂ ਐਡੀਸ਼ਨ ਵਿੱਚ ਲਾਹੌਰ ਕਲੰਦਰਜ਼ ਲਈ ਖੇਡਦੇ ਹੋਏ ਨਜ਼ਰ ਆਉਣਗੇ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News