PAK v AUS : ਦੂਜੇ ਦਿਨ ਦੀ ਖੇਡ ਖਤਮ, ਪਾਕਿ ਦਾ ਸਕੋਰ 90/1
Tuesday, Mar 22, 2022 - 08:29 PM (IST)
ਲਾਹੌਰ- ਆਸਟਰੇਲੀਆ ਨੇ ਪਾਕਿਸਤਾਨ ਦੇ ਵਿਰੁੱਧ ਤੀਜੇ ਅਤੇ ਆਖਰੀ ਟੈਸਟ ਮੈਚ ਦੇ ਦੂਜੇ ਦਿਨ ਮੰਗਲਵਾਰ ਨੂੰ ਪੰਜ ਵਿਕਟਾਂ 'ਤੇ 232 ਦੌੜਾਂ ਨਾਲ ਅੱਗੇ ਖੇਡਦੇ ਹੋਏ ਪਹਿਲੀ ਪਾਰੀ ਵਿਚ 391 ਦੌੜਾਂ ਬਣਾਈਆਂ ਜਦਕਿ ਪਾਕਿਸਤਾਨ ਨੇ ਇਸਦਾ ਠੋਸ ਜਵਾਬ ਦਿੰਦੇ ਹੋਏ ਦਿਨ ਦਾ ਖੇਡ ਖਤਮ ਹੋਣ ਤੱਕ ਇਕ ਵਿਕਟ ਦੇ ਨੁਕਸਾਨ 'ਤੇ 90 ਦੌੜਾਂ ਬਣਾਈਆਂ ਹਨ ਅਤੇ ਉਹ ਹੁਣ ਪਹਿਲੀ ਪਾਰੀ ਵਿਚ 301 ਦੌੜਾਂ ਨਾਲ ਪਿੱਛੇ ਹੈ।
ਇਹ ਖ਼ਬਰ ਪੜ੍ਹੋ- ਮਹਿਲਾ ਵਿਸ਼ਵ ਕੱਪ : ਆਸਟਰੇਲੀਆ ਦੀ ਦੱਖਣੀ ਅਫਰੀਕਾ 'ਤੇ ਧਮਾਕੇਦਾਰ ਜਿੱਤ
ਕੈਮਰਨ ਗ੍ਰੀਨ ਅਤੇ ਵਿਕਟਕੀਪਰ ਐਲੇਕਸ ਕੈਰੀ ਨੇ ਕ੍ਰਮਵਾਰ 20 ਅਤੇ 8 ਦੌੜਾਂ ਨਾਲ ਆਪਣੀ ਪਾਰੀ ਨੂੰ ਅੱਗੇ ਵਧਾਇਆ। ਦੋਵਾਂ ਨੇ 6ਵੇਂ ਵਿਕਟ ਦੇ ਲਈ 135 ਦੌੜਾਂ ਦੀ ਮਜ਼ਬੂਤ ਸਾਂਝੇਦਾਰੀ ਕੀਤੀ ਪਰ ਇਸ ਸਾਂਝੇਦਾਰੀ ਦੇ ਟੁੱਟਣ ਤੋਂ ਬਾਅਦ ਆਸਟਰੇਲੀਆ ਦੀ ਪਾਰੀ ਨੂੰ ਢੇਰ ਕਰਨ ਵਿਚ ਜ਼ਿਆਦਾ ਸਮਾਂ ਨਹੀਂ ਲੱਗਿਆ। ਗ੍ਰੀਨ ਨੇ 163 ਗੇਂਦਾਂ ਵਿਚ 9 ਚੌਕਿਆਂ ਦੀ ਮਦਦ ਨਾਲ 79 ਦੌੜਾਂ ਅਤੇ ਕੈਰੀ ਨੇ 105 ਗੇਂਦਾਂ ਵਿਚ ਸੱਤ ਚੌਕਿਆਂ ਦੀ ਮਦਦ ਨਾਲ 67 ਦੌੜਾਂ ਬਣਾਈਆਂ। ਮਿਸ਼ੇਲ ਸਟਾਕਰ ਨੇ 13 ਦੌੜਾਂ ਬਣਾਈਆਂ ਜਦਕਿ ਕਪਤਾਨ ਪੈਟ ਕਮਿੰਸ 11 ਦੌੜਾਂ ਬਣਾ ਕੇ ਅਜੇਤੂ ਰਹੇ।
ਇਹ ਖ਼ਬਰ ਪੜ੍ਹੋ- ਦਿੱਲੀ ਦੰਗਿਆਂ ’ਚ ਜਨਤਕ ਜਾਇਦਾਦ ਦੇ ਨੁਕਸਾਨ ਦੀ ਵਸੂਲੀ ਦੀ ਮੰਗ, ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ ਫੈਸਲਾ ਟਾਲਿਆ
ਪਾਕਿਸਤਾਨ ਵਲੋਂ ਸ਼ਾਹੀਨ ਆਫਰੀਦੀ ਅਤੇ ਨਸੀਮ ਸ਼ਾਹ ਨੇ 4-4 ਵਿਕਟਾਂ ਹਾਸਲ ਕੀਤੀਆਂ ਜਦਕਿ ਸਾਜ਼ਿਦ ਖਾਨ ਅਤੇ ਨੌਮਾਨ ਅਲੀ ਨੇ 1-1 ਵਿਕਟ ਹਾਸਲ ਕੀਤੀ। ਪਾਕਿਸਤਾਨ ਨੇ ਇਮਾਮ ਉਲ ਹੱਕ (11) ਅਤੇ 20 ਦੇ ਸਕੋਰ 'ਤੇ ਵਿਕਟ ਗੁਆਇਆ ਪਰ ਇਸ ਤੋਂ ਬਾਅਦ ਅਬਦੁੱਲਾਹ ਸ਼ਫੀਕ ਅਤੇ ਅਜ਼ਹਰ ਅਲੀ ਨੇ ਧੀਰਜ ਨਾਲ ਖੇਡਦੇ ਹੋਏ ਕੋਈ ਹੋਰ ਵਿਕਟ ਨਹੀਂ ਡਿੱਗਣ ਦਿੱਤਾ। ਸਟੰਪਸ ਦੇ ਸਮੇਂ ਸ਼ਫੀਕ 45 ਅਤੇ ਅਜ਼ਹਰ ਅਲੀ 30 ਦੌੜਾਂ ਬਣਾ ਕੇ ਕ੍ਰੀਜ਼ 'ਤੇ ਸਨ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।