ਪੈਰਾ ਜੈਵਲਿਨ ਥ੍ਰੋਅਰ ਅੰਤਿਲ ਨੇ ਆਪਣਾ ਹੀ ਵਿਸ਼ਵ ਰਿਕਾਰਡ ਤੋੜ ਕੇ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਮਗਾ

07/14/2023 4:27:15 PM

ਨਵੀਂ ਦਿੱਲੀ (ਭਾਸ਼ਾ)- ਭਾਰਤ ਦੇ ਪੈਰਾ ਓਲੰਪਿਕ ਸੋਨ ਤਮਗਾ ਜੇਤੂ ਸੁਮਿਤ ਅੰਤਿਲ ਨੇ ਵੀਰਵਾਰ ਨੂੰ ਪੈਰਿਸ ਵਿੱਚ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਐੱਫ 64 ਜੈਵਲਿਨ ਥਰੋਅ ਮੁਕਾਬਲੇ ਵਿੱਚ 70.83 ਮੀਟਰ ਦੀ ਕੋਸ਼ਿਸ਼ ਨਾਲ ਵਿਸ਼ਵ ਰਿਕਾਰਡ ਬਣਾਉਂਦੇ ਹੋਏ ਸੋਨ ਤਮਗਾ ਜਿੱਤਿਆ।

ਇਹ ਵੀ ਪੜ੍ਹੋ: ਨਾਮੀਂ ਫੁੱਟਬਾਲ ਖਿਡਾਰਨ ਦੀ ਘਰ 'ਚੋਂ ਮਿਲੀ ਲਾਸ਼, ਕੁੱਝ ਦਿਨ ਪਹਿਲਾਂ ਮਨਾਇਆ ਸੀ 20ਵਾਂ ਜਨਮਦਿਨ

ਅੰਤਿਲ ਨੇ 70.17 ਮੀਟਰ ਦੇ ਆਪਣੇ ਹੀ ਰਿਕਾਰਡ ਨੂੰ ਬਿਹਤਰ ਬਣਾਇਆ, ਜੋ ਉਨ੍ਹਾਂ ਨੇ ਪਿਛਲੇ ਸਾਲ ਮਈ ਵਿੱਚ ਇੰਡੀਅਨ ਓਪਨ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਬਣਾਇਆ ਸੀ। ਉਹ ਇਸ ਨਾਲ ਹੀ ਪੈਰਿਸ 2024 ਪੈਰਾ ਓਲੰਪਿਕ ਲਈ ਕੋਟਾ ਹਾਸਲ ਕਰਨ ਵਾਲੇ ਚੌਥੇ ਭਾਰਤੀ ਵੀ ਬਣ ਗਏ। ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2023 ਦੇ ਵਿਅਕਤੀਗਤ ਤਮਗਾ ਮੁਕਾਬਲਿਆਂ ਵਿੱਚ ਟੌਪ 4 'ਤੇ ਰਹਿਣ ਵਾਲੇ ਖਿਡਾਰੀਆਂ ਨੂੰ ਪੈਰਾਲੰਪਿਕ ਕੋਟਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ: ਭਾਰਤ ਦੇ ਅਭਿਸ਼ੇਕ ਨੇ 10,000 ਮੀਟਰ ਦੌੜ 'ਚ ਜਿੱਤਿਆ ਕਾਂਸੀ ਤਗਮਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News