ਪੈਰਾ ਪਾਵਰਲਿਫਟਿੰਗ 'ਚ ਸੁਧੀਰ ਨੇ ਰਚਿਆ ਇਤਿਹਾਸ, ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਖਿਡਾਰੀ ਬਣੇ
Friday, Aug 05, 2022 - 11:47 AM (IST)
ਬਰਮਿੰਘਮ (ਏਜੰਸੀ)- ਭਾਰਤ ਦੇ ਸੁਧੀਰ ਨੇ ਵੀਰਵਾਰ ਨੂੰ ਇੱਥੇ ਰਾਸ਼ਟਰਮੰਡਲ ਖੇਡਾਂ ਦੇ ਪੈਰਾ ਪਾਵਰਲਿਫਟਿੰਗ ਮੁਕਾਬਲੇ ਦੇ ਪੁਰਸ਼ ਹੈਵੀਵੇਟ ਫਾਈਨਲ 'ਚ ਰਿਕਾਰਡ ਤੋੜ ਪ੍ਰਦਰਸ਼ਨ ਕਰਦੇ ਹੋਏ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਸੁਧੀਰ ਰਾਸ਼ਟਰਮੰਡਲ ਖੇਡਾਂ ਦੇ ਪੈਰਾ ਪਾਵਰਲਿਫਟਿੰਗ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਐਥਲੀਟ ਹਨ। ਉਨ੍ਹਾਂ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 212 ਕਿਲੋਗ੍ਰਾਮ ਭਾਰ ਚੁੱਕ ਕੇ ਰਿਕਾਰਡ 134.5 ਅੰਕਾਂ ਨਾਲ ਸੋਨ ਤਮਗਾ ਜਿੱਤਿਆ।
ਇਹ ਵੀ ਪੜ੍ਹੋ: CWG 2022: ਵੇਟਲਿਫਟਿੰਗ 'ਚ ਗੁਰਦੀਪ ਸਿੰਘ ਨੇ ਵੀ ਮਾਰੀ ਬਾਜ਼ੀ, ਜਿੱਤਿਆ ਕਾਂਸੀ ਦਾ ਤਮਗਾ
ਹਾਲਾਂਕਿ ਸੁਧੀਰ ਆਪਣੀ ਆਖ਼ਰੀ ਕੋਸ਼ਿਸ਼ 'ਚ 217 ਕਿਲੋ ਭਾਰ ਚੁੱਕਣ 'ਚ ਅਸਫ਼ਲ ਰਹੇ। ਨਾਈਜੀਰੀਆ ਦੇ ਇਕੇਚੁਕਵੂ ਕ੍ਰਿਸਚੀਅਨ ਉਬੀਚੁਕਵੂ ਨੇ 133.6 ਅੰਕਾਂ ਨਾਲ ਚਾਂਦੀ ਦਾ ਤਮਗਾ ਜਿੱਤਿਆ। ਜਦਕਿ ਸਕਾਟਲੈਂਡ ਦੇ ਮਿਕੀ ਯੂਲ ਨੇ 130.9 ਅੰਕਾਂ ਨਾਲ ਕਾਂਸੀ ਦਾ ਤਮਗਾ ਜਿੱਤਿਆ। ਕ੍ਰਿਸਚੀਅਨ ਨੇ 197 ਕਿਲੋਗ੍ਰਾਮ, ਜਦੋਂਕਿ ਯੂਲ ਨੇ 192 ਕਿਲੋਗ੍ਰਾਮ ਭਾਰ ਚੁੱਕਿਆ।
ਇਸ ਤੋਂ ਪਹਿਲਾਂ ਮਨਪ੍ਰੀਤ ਕੌਰ ਅਤੇ ਸਕੀਨਾ ਖਾਤੂਨ ਮਹਿਲਾਵਾਂ ਦੇ ਲਾਈਟਵੇਟ ਫਾਈਨਲ ਵਿੱਚ ਕ੍ਰਮਵਾਰ ਚੌਥੇ ਅਤੇ ਪੰਜਵੇਂ ਸਥਾਨ ’ਤੇ ਰਹਿ ਕੇ ਤਮਗੇ ਤੋਂ ਖੁੰਝ ਗਈਆਂ, ਜਦਕਿ ਪੁਰਸ਼ਾਂ ਦੇ ਲਾਈਟਵੇਟ ਫਾਈਨਲ ਵਿੱਚ ਪਰਮਜੀਤ ਕੁਮਾਰ ਤਿੰਨੋਂ ਕੋਸ਼ਿਸ਼ਾਂ ਵਿੱਚ ਅਸਫ਼ਲ ਰਹਿ ਕੇ ਆਖਰੀ ਸਥਾਨ ’ਤੇ ਰਹੇ।
ਇਹ ਵੀ ਪੜ੍ਹੋ: ਤੇਜਸਵਿਨ ਸ਼ੰਕਰ ਨੇ ਕੀਤਾ ਕਮਾਲ, ਭਾਰਤ ਨੂੰ ਹਾਈ ਜੰਪ 'ਚ ਦਿਵਾਇਆ ਪਹਿਲਾ ਤਮਗ
ਇਹ ਵੀ ਪੜ੍ਹੋ: ਕੈਨੇਡਾ ਦੇ 23 ਸਾਲਾ ਹਾਕੀ ਖਿਡਾਰੀ ਪਰਮ ਧਾਲੀਵਾਲ ਦੀ ਮੌਤ, ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼