ਪੈਰਿਸ ਓਲੰਪਿਕ : ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਨਾਲ ਭਿੜੇਗੀ
Wednesday, Mar 06, 2024 - 06:42 PM (IST)
ਲੁਸਾਨੇ, (ਭਾਸ਼ਾ)–ਭਾਰਤੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ’ਚ ਆਪਣੇ ਪਹਿਲੇ ਮੁਕਾਬਲੇ ’ਚ 27 ਜੁਲਾਈ ਨੂੰ ਨਿਊਜ਼ੀਲੈਂਡ ਨਾਲ ਭਿੜੇਗੀ। ਬੁੱਧਵਾਰ ਨੂੰ ਇੱਥੇ ਪੈਰਿਸ ਓਲੰਪਿਕ ਦੀ ਹਾਕੀ ਪ੍ਰਤੀਯੋਗਿਤਾ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ। ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਭਾਰਤ ਨੂੰ ਪੂਲ-ਬੀ ਵਿਚ ਰੱਖਿਆ ਗਿਆ ਹੈ। ਭਾਰਤੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਨਾਲ ਭਿੜਨ ਤੋਂ ਬਾਅਦ 29 ਜੁਲਾਈ ਅਰਜਨਟੀਨਾ, 30 ਜੁਲਾਈ ਨੂੰ ਆਇਰਲੈਂਡ, 1 ਅਗਸਤ ਨੂੰ ਬੈਲਜੀਅਮ ਤੇ 2 ਅਗਸਤ ਨੂੰ ਆਸਟ੍ਰੇਲੀਆ ਨਾਲ ਭਿੜੇਗੀ। ਪੂਲ-ਏ ’ਚ ਨੀਦਰਲੈਂਡ, ਸਪੇਨ, ਜਰਮਨੀ, ਫਰਾਂਸ, ਗ੍ਰੇਟ ਬ੍ਰਿਟੇਨ ਤੇ ਦੱਖਣੀ ਅਫਰੀਕਾ ਨੂੰ ਜਗ੍ਹਾ ਮਿਲੀ ਹੈ। ਕੁਆਰਟਰ ਫਾਈਨਲ 4 ਅਗਸਤ ਨੂੰ ਜਦਕਿ ਸੈਮੀਫਾਈਨਲ 6 ਅਗਸਤ ਨੂੰ ਖੇਡਿਆ ਜਾਵੇਗਾ। ਕਾਂਸੀ ਤਮਗੇ ਦੇ ਪਲੇਅ ਆਫ ਤੇ ਫਾਈਨਲ 8 ਅਗਸਤ ਨੂੰ ਹੋਵੇਗਾ।