ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਪਾਕਿਸਤਾਨ ਕ੍ਰਿਕਟ ਬੋਰਡ, ਇੰਝ ਕਰੇਗਾ ਮਦਦ

08/29/2022 12:07:09 PM

ਕਰਾਚੀ (ਏਜੰਸੀ)- ਪਾਕਿਸਤਾਨ ਕ੍ਰਿਕਟ ਬੋਰਡ ਨੇ ਐਤਵਾਰ ਨੂੰ ਕਿਹਾ ਕਿ ਉਹ ਇੰਗਲੈਂਡ ਖ਼ਿਲਾਫ਼ ਹੋਣ ਵਾਲੀ ਟੀ-20 ਸੀਰੀਜ਼ ਲਈ ਟਿਕਟਾਂ ਦੀ ਵਿਕਰੀ ਤੋਂ ਹੋਣ ਵਾਲੀ ਕਮਾਈ ਦਾ ਵੱਡਾ ਹਿੱਸਾ ਹੜ੍ਹ ਪੀੜਤਾਂ ਲਈ ਪ੍ਰਧਾਨ ਮੰਤਰੀ ਰਾਹਤ ਫੰਡ 'ਚ ਦਾਨ ਕਰੇਗਾ। ਪੀ.ਸੀ.ਬੀ. ਦੇ ਇੱਕ ਅਧਿਕਾਰੀ ਨੇ ਕਿਹਾ ਕਿ ਬੋਰਡ ਸੀਰੀਜ਼ ਦੀ ਟਿਕਟਾਂ ਦੀ ਵਿਕਰੀ ਤੋਂ ਹੋਣ ਵਾਲੀ ਕਮਾਈ ਦਾ ਅੰਦਾਜ਼ਾ ਲਗਾ ਕੇ ਅਗਲੇ ਅਗਲੇ ਹਫ਼ਤੇ ਤੱਕ ਦੇ ਦੇਵੇਗਾ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਭਿਆਨਕ ਹੜ੍ਹ ਨੇ ਮਚਾਈ ਤਬਾਹੀ, 1 ਹਜ਼ਾਰ ਦੇ ਕਰੀਬ ਲੋਕਾਂ ਦੀ ਮੌਤ

ਪਾਕਿਸਤਾਨ 'ਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜਾਨ-ਮਾਲ ਦਾ ਕਾਫੀ ਨੁਕਸਾਨ ਹੋਇਆ ਹੈ। ਜੂਨ ਤੋਂ ਹੁਣ ਤੱਕ ਤਕਰੀਬਨ 1000 ਲੋਕ ਮਾਰੇ ਜਾ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਪੀ.ਸੀ.ਬੀ. ਨੇ ਇਕ ਅਧਿਕਾਰਤ ਬਿਆਨ 'ਚ ਕਿਹਾ ਕਿ ਇੰਗਲੈਂਡ ਖ਼ਿਲਾਫ਼ ਪਹਿਲੇ ਟੀ-20 ਮੈਚ ਦੀ ਕਮਾਈ ਫੰਡ 'ਚ ਦਿੱਤੀ ਜਾਵੇਗੀ। ਪਾਕਿਸਤਾਨ ਨੂੰ ਇੰਗਲੈਂਡ ਦੇ ਖ਼ਿਲਾਫ਼ ਸੱਤ ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਹੈ ਅਤੇ ਪਹਿਲਾ ਮੈਚ ਨੈਸ਼ਨਲ ਸਟੇਡੀਅਮ 'ਚ ਖੇਡਿਆ ਜਾਵੇਗਾ।


cherry

Content Editor

Related News