PCB T-20 WC ਅਤੇ ਏਸ਼ੀਆ ਕੱਪ ਦੇ ਫਾਈਨਲ ਵਿੱਚ ਪੁੱਜਣ ਵਾਲੀ ਟੀਮ ਨੂੰ ਕਰੇਗਾ ਸਨਮਾਨਿਤ
Wednesday, Nov 23, 2022 - 06:59 PM (IST)

ਕਰਾਚੀ— ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਵੀਰਵਾਰ ਨੂੰ ਇਸਲਾਮਾਬਾਦ 'ਚ ਆਯੋਜਿਤ ਇਕ ਸਮਾਰੋਹ 'ਚ ਇਸ ਸਾਲ ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ 'ਚ ਉਪ ਜੇਤੂ ਰਹਿਣ ਵਾਲੀ ਬਾਬਰ ਆਜ਼ਮ ਦੀ ਅਗਵਾਈ ਵਾਲੀ ਟੀਮ ਦੇ ਮੈਂਬਰਾਂ ਨੂੰ ਸਨਮਾਨਿਤ ਕਰੇਗਾ। ਇਸ ਸਮਾਰੋਹ ਲਈ ਪਾਕਿਸਤਾਨੀ ਟੈਸਟ ਟੀਮ ਦੇ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ, ਜਿਸ ਵਿੱਚ ਡਿਪਲੋਮੈਟ, ਸਿਆਸੀ ਹਸਤੀਆਂ, ਸਾਬਕਾ ਕਪਤਾਨ ਅਤੇ ਖਿਡਾਰੀ ਸ਼ਾਮਲ ਹੋਣਗੇ।
ਪਾਕਿਸਤਾਨ ਕ੍ਰਿਕਟ ਬੋਰਡ ਦੇ ਇਕ ਸੂਤਰ ਨੇ ਕਿਹਾ, 'ਇਸ ਦਾ ਮਕਸਦ ਦੋ ਵੱਡੇ ਟੂਰਨਾਮੈਂਟਾਂ 'ਚ ਖਿਡਾਰੀਆਂ ਦੇ ਪ੍ਰਦਰਸ਼ਨ ਲਈ ਉਨ੍ਹਾਂ ਦਾ ਸਨਮਾਨ ਅਤੇ ਸ਼ਲਾਘਾ ਕਰਨਾ ਹੈ।'ਸਸੂਤਰ ਨੇ ਕਿਹਾ ਕਿ ਜੇਕਰ ਖਿਡਾਰੀ ਦੋਵੇਂ ਵੱਡੇ ਟੂਰਨਾਮੈਂਟਾਂ ਦੇ ਫਾਈਨਲ 'ਚ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਕੁਝ ਵਿੱਤੀ ਇਨਾਮ ਵੀ ਮਿਲ ਸਕਦੇ ਹਨ।
ਇਹ ਵੀ ਪੜ੍ਹੋ : ਫੀਫਾ ਵਿਸ਼ਵ ਕੱਪ ਦੇ ਵਿਚਾਲੇ ਮੈਨਚੈਸਟਰ ਯੂਨਾਈਟਿਡ ਤੋਂ ਵੱਖ ਹੋਏ ਕ੍ਰਿਸਟੀਆਨੋ ਰੋਨਾਲਡੋ
ਪਾਕਿਸਤਾਨ ਸੰਯੁਕਤ ਅਰਬ ਅਮੀਰਾਤ ਵਿੱਚ ਏਸ਼ੀਆ ਕੱਪ ਫਾਈਨਲ ਵਿੱਚ ਸ੍ਰੀਲੰਕਾ ਤੋਂ ਹਾਰ ਗਿਆ ਸੀ ਅਤੇ ਫਿਰ ਇਸ ਮਹੀਨੇ ਦੇ ਸ਼ੁਰੂ ਵਿੱਚ ਮੈਲਬੋਰਨ ਵਿੱਚ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਇੰਗਲੈਂਡ ਹੱਥੋਂ ਹਾਰ ਗਿਆ ਸੀ। ਪਿਛਲੇ ਸਾਲ ਵੀ ਪਾਕਿਸਤਾਨ ਦੀ ਟੀਮ ਦੁਬਈ 'ਚ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਣ 'ਚ ਕਾਮਯਾਬ ਰਹੀ ਸੀ ਪਰ ਆਸਟ੍ਰੇਲੀਆ ਤੋਂ ਹਾਰ ਗਈ ਸੀ।
ਸੂਤਰ ਨੇ ਦੱਸਿਆ ਕਿ ਪੀਸੀਬੀ ਚੇਅਰਮੈਨ ਪਹਿਲਾਂ ਹੀ ਬਾਬਰ ਅਤੇ ਮੁੱਖ ਕੋਚ ਸਕਲੇਨ ਮੁਸ਼ਤਾਕ ਨੂੰ ਮਿਲ ਚੁੱਕੇ ਹਨ ਅਤੇ ਉਨ੍ਹਾਂ ਨਾਲ ਇਨ੍ਹਾਂ ਦੋ ਵੱਡੇ ਟੂਰਨਾਮੈਂਟਾਂ ਵਿੱਚ ਖਿਡਾਰੀਆਂ ਦੇ ਪ੍ਰਦਰਸ਼ਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਚਰਚਾ ਕੀਤੀ ਹੈ। ਸੂਤਰ ਨੇ ਕਿਹਾ, 'ਰਮੀਜ਼ (ਰਾਜਾ) ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੀਮ ਨੇ ਦੋ ਵੱਡੇ ਫਾਈਨਲ 'ਚ ਜਗ੍ਹਾ ਬਣਾਈ ਪਰ ਕਿਹਾ ਕਿ ਖਿਡਾਰੀਆਂ ਨੂੰ ਅਜੇ ਵੀ ਸਾਰੇ ਫਾਰਮੈਟਾਂ 'ਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਕੁਝ ਖੇਤਰਾਂ 'ਚ ਸੁਧਾਰ ਕਰਨ ਦੀ ਲੋੜ ਹੈ।'
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।