ਪੇਲੇ ਦੀ ਹਾਲਤ ਵਿੱਚ ਸੁਧਾਰ ਪਰ ਘਰ ਪਰਤਣਾ ਅਜੇ ਸੰਭਵ ਨਹੀਂ ਹੈ

Tuesday, Dec 13, 2022 - 03:13 PM (IST)

ਪੇਲੇ ਦੀ ਹਾਲਤ ਵਿੱਚ ਸੁਧਾਰ ਪਰ ਘਰ ਪਰਤਣਾ ਅਜੇ ਸੰਭਵ ਨਹੀਂ ਹੈ

ਰੀਓ ਡੀ ਜੇਨੇਰੀਓ : ਸਾਹ ਦੇ ਇਨਫੈਕਸ਼ਨ ਕਾਰਨ ਹਸਪਤਾਲ ਵਿਚ ਦਾਖਲ ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਪੇਲੇ ਦੀ ਹਾਲਤ ਵਿਚ ਸੁਧਾਰ ਹੋਇਆ ਹੈ। ਪੇਲੇ ਨੂੰ 29 ਨਵੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਇਨਫੈਕਸ਼ਨ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ ਸੀ।

ਅਲਬਰਟ ਆਈਨਸਟਾਈਨ ਹਸਪਤਾਲ ਦੇ ਡਾਕਟਰਾਂ ਨੇ ਹਾਲਾਂਕਿ ਕਿਹਾ ਹੈ ਕਿ ਅਜੇ ਇਹ ਨਹੀਂ ਕਿਹਾ ਜਾ ਸਕਦਾ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਕਦੋਂ ਛੁੱਟੀ ਦਿੱਤੀ ਜਾਵੇਗੀ। ਹਸਪਤਾਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਹੋਸ਼ ਵਿੱਚ ਹਨ। ਤਿੰਨ ਵਾਰ ਦੇ ਵਿਸ਼ਵ ਕੱਪ ਜੇਤੂ ਪੇਲੇ ਕੈਂਸਰ ਦੇ ਇਲਾਜ ਲਈ ਕੀਮੋਥੈਰੇਪੀ ਵੀ ਕਰਵਾ ਰਹੇ ਹਨ।


author

Tarsem Singh

Content Editor

Related News