PM ਮੋਦੀ ਨੇ ਏਸ਼ੀਆ ਕੱਪ ਜਿੱਤਣ ''ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Saturday, Oct 15, 2022 - 08:33 PM (IST)

PM ਮੋਦੀ ਨੇ ਏਸ਼ੀਆ ਕੱਪ ਜਿੱਤਣ ''ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਟੂਰਨਾਮੈਂਟ ਜਿੱਤਣ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਸਬਰ ਅਤੇ ਹੁਨਰ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਭਾਰਤ ਨੇ ਸ਼ਨੀਵਾਰ ਨੂੰ ਸ਼੍ਰੀਲੰਕਾ ਨੂੰ ਇਕਤਰਫਾ ਮੈਚ 'ਚ ਅੱਠ ਵਿਕਟਾਂ ਨਾਲ ਹਰਾ ਕੇ ਅੱਠ ਸੈਸ਼ਨਾਂ 'ਚ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਜਿੱਤਿਆ।

ਇਹ ਵੀ ਪੜ੍ਹੋ : ਵਿਸ਼ਵ ਚੈਂਪੀਅਨਸ਼ਿਪ : ਨਿਸ਼ਾਨੇਬਾਜ਼ ਰੁਦਰਾਕਸ਼ ਨੇ ਜਿੱਤਿਆ ਸੋਨ ਤਮਗ਼ਾ, ਓਲੰਪਿਕ ਕੋਟਾ ਕੀਤਾ ਹਾਸਲ

ਮੋਦੀ ਨੇ ਇੱਕ ਟਵੀਟ ਵਿੱਚ ਕਿਹਾ, "ਸਾਡੀ ਮਹਿਲਾ ਕ੍ਰਿਕਟ ਟੀਮ ਨੇ ਆਪਣੇ ਸਬਰ ਅਤੇ ਹੁਨਰ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਮਹਿਲਾ ਏਸ਼ੀਆ ਕੱਪ ਜਿੱਤਣ ਲਈ ਟੀਮ ਨੂੰ ਬਹੁਤ-ਬਹੁਤ ਵਧਾਈ। ਉਸ ਨੇ ਸ਼ਾਨਦਾਰ ਹੁਨਰ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ ਹੈ। ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ।"

ਪਿਛਲੇ 14 ਸਾਲਾਂ 'ਚ ਪਹਿਲੀ ਵਾਰ ਫਾਈਨਲ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਉਹ 9 ਵਿਕਟਾਂ 'ਤੇ 65 ਦੌੜਾਂ ਹੀ ਬਣਾ ਸਕੀ ਅਤੇ ਭਾਰਤ ਨੇ 8.3 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਭਾਰਤ ਵਲੋਂ ਸਮ੍ਰਿਤੀ ਮੰਧਾਨਾ ਨੇ 25 ਗੇਂਦਾਂ ਵਿੱਚ ਅਜੇਤੂ 51 ਦੌੜਾਂ ਬਣਾਈਆਂ। ਭਾਰਤੀ ਤੇਜ਼ ਗੇਂਦਬਾਜ਼ ਰੇਣੁਕਾ ਸਿੰਘ ਨੇ ਤਿੰਨ ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਖੇਡਾਂ  'ਚ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਮੁੱਖ ਲੋੜ - ਰੋਹਿਤ ਸ਼ਰਮਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਆਪਣੀ ਰਾਏ। 


author

Tarsem Singh

Content Editor

Related News