ਏਸ਼ੀਆਈ ਖੇਡਾਂ ''ਚ 100 ਤਮਗੇ ਪੂਰੇ ਹੋਣ ''ਤੇ PM ਮੋਦੀ ਨੇ ਦਿੱਤੀ ਵਧਾਈ

10/07/2023 10:43:56 AM

ਸਪੋਰਟਸ ਡੈਸਕ- ਏਸ਼ੀਆਈ ਖੇਡਾਂ 'ਚ ਭਾਰਤ ਦੇ 100 ਤਮਗੇ ਪੂਰੇ ਕਰਨ ਨੂੰ ਇਕ ਮਹੱਤਵਪੂਰਨ ਉਪਲਬਧੀ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ 10 ਅਕਤੂਬਰ ਨੂੰ ਭਾਰਤੀ ਦਲ ਦਾ ਸਵਾਗਤ ਕਰਨਗੇ।

ਇਹ ਵੀ ਪੜ੍ਹੋ-  ਏਸ਼ੀਆਈ ਖੇਡਾਂ 'ਚ ਭਾਰਤ ਨੂੰ ਮਿਲਿਆ 100ਵਾਂ ਤਮਗਾ, ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨਾ
ਪ੍ਰਧਾਨ ਮੰਤਰੀ ਮੋਦੀ ਨੇ ਪੋਸਟ ਕੀlਤੀ, “ਹਰ ਸ਼ਾਨਦਾਰ ਪ੍ਰਦਰਸ਼ਨ ਨੇ ਇਤਿਹਾਸ ਰਚਿਆ ਅਤੇ ਸਾਡੇ ਦਿਲਾਂ ਨੂੰ ਮਾਣ ਨਾਲ ਭਰ ਦਿੱਤਾ। ਮੈਂ 10 ਅਕਤੂਬਰ ਨੂੰ ਏਸ਼ੀਆਈ ਖੇਡਾਂ ਦੇ ਆਪਣੇ ਦਲ ਦਾ ਸਵਾਗਤ ਕਰਾਂਗਾ ਅਤੇ ਖਿਡਾਰੀਆਂ ਨਾਲ ਗੱਲ ਕਰਾਂਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਬਹੁਤ ਖੁਸ਼ ਹਨ ਕਿ ਅਸੀਂ 100 ਤਮਗਿਆਂ ਦੀ ਉਪਲਬਧੀ ਹਾਸਲ ਕੀਤੀ ਹੈ।


ਉਨ੍ਹਾਂ ਨੇ ਕਿਹਾ, “ਏਸ਼ੀਅਨ ਖੇਡਾਂ ਵਿੱਚ ਭਾਰਤ ਲਈ ਇੱਕ ਮਹੱਤਵਪੂਰਨ ਉਪਲਬਧੀ। ਮੈਂ ਆਪਣੇ ਹੋਣਹਾਰ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਦੇ ਯਤਨਾਂ ਸਦਕਾ ਭਾਰਤ ਨੇ ਇਹ ਇਤਿਹਾਸਕ ਉਪਲਬਧੀ ਹਾਸਲ ਕੀਤੀ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਦਿਓ।

Aarti dhillon

This news is Content Editor Aarti dhillon