ਪੀ.ਐੱਮ. ਮੋਦੀ ਨੂੰ ਦਿੱਤਾ ਗਿਆ ਵਿਸ਼ਵ ਕੱਪ ਦੇ ਓਪਨਿੰਗ ਮੈਚ ਉਦਘਾਟਨ ਲਈ ਸੱਦਾ

09/27/2017 12:31:01 AM

ਨਵੀਂ ਦਿੱਲੀ—ਅਖਿਲ ਭਾਰਤੀ ਫੁੱਟਬਾਲ ਮਹਾਸੰਘ (ਏ.ਆਈ.ਐੱਫ.ਐੱਫ.) ਦੇ ਪ੍ਰਧਾਨ ਪ੍ਰਫੁੱਲ ਪਟੇਲ ਨੇ ਮੰਗਲਵਾਰ ਨੂੰ ਕਿਹਾ ਕਿ ਆਯੋਜਨ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਹੋਣ ਵਾਲੇ ਵਿਸ਼ਵ ਕੱਪ ਦੇ ਓਪਨਿੰਗ ਮੁਕਾਬਲੇ ਦਾ ਉਦਘਾਟਨ ਕਰਨ ਦਾ ਸੱਦਾ ਦਿੱਤਾ ਹੈ। ਆਯੋਜਨ ਕਮੇਟੀ ਦੇ ਪ੍ਰਧਾਨ ਪ੍ਰਫੁੱਲ ਪਟੇਲ ਨੇ ਕਿਹਾ ਕਿ ਸਾਨੂੰ ਪ੍ਰਧਾਨ ਮੰਤਰੀ ਨੂੰ ਛੇ ਅਕਤੂਬਰ ਨੂੰ ਇੱਥੇ ਸਟੇਡੀਅਮ 'ਚ ਹੋਣ ਵਾਲੇ ਭਾਰਤ ਅਤੇ ਅਮਰੀਕਾ ਦੇ ਮੈਚ ਉਦਘਾਟਨ ਕਰਨ ਦਾ ਸੱਦਾ ਦਿੱਤਾ ਹੈ। 
ਸਾਨੂੰ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਮੋਦੀ ਛੇ ਅਕਤੂਬਰ ਨੂੰ ਇਸ ਮੁਕਾਬਲੇ ਲਈ ਨਹਿਰੂ ਸਟੇਡੀਅਮ ਜ਼ਰੂਰ ਆਉਣਗੇ। ਜ਼ਿਕਰਯੋਗ ਹੈ ਕਿ ਸ਼੍ਰੀ ਮੋਦੀ ਨੇ ਪਿਛਲੇ ਐਤਵਾਰ ਨੂੰ ਆਕਾਸ਼ਵਾਣੀ 'ਤੇ ਆਪਣੇ ਮਾਸਿਕ ਪ੍ਰੋਗਰਾਮ 'ਮਨ ਕੀ ਬਾਤ' 'ਚ ਕਿਹਾ ਸੀ ਕਿ ਫੀਫਾ ਅੰਡਰ-17 ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਦੇ ਆਯੋਜਨ ਦੇ ਚੱਲਦੇ ਪੂਰੇ ਦੇਸ਼ 'ਚ ਫੁੱਟਬਾਲ ਦੀ ਗੂੰਜ ਸੁਣਾਈ ਦੇਣੀ ਚਾਹੀਦੀ ਹੈ। ਸ਼੍ਰੀ ਮੋਦੀ ਨੇ ਕਿਹਾ ਸੀ ਕਿ ਨਵਰਾਤੇ ਦਾ ਤਿਉਹਾਰ ਅਤੇ ਦੀਵਾਲੀ ਦੇ ਵਿਚਾਲੇ ਦੇਸ਼ ਦੀ ਨੌਜਵਾਨ ਪੀੜੀ ਲਈ ਬਹੁਤ ਵੱਡਾ ਮੌਕਾ ਵੀ ਹੈ। ਫੀਫਾ ਅੰਡਰ-17 ਕੱਪ ਸਾਡੇ ਇੱਥੇ ਹੋ ਰਿਹਾ ਹੈ। ਮੈਨੂੰ ਵਿਸ਼ਵਾਸ ਹੈ ਕਿ ਚਾਰੋਂ ਪਾਸੇ ਫੁੱਟਬਾਲ ਦੀ ਗੂੰਜ ਸੁਣਾਈ ਦੇਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਹਰ ਪੀੜੀ ਦੀ ਫੁੱਟਬਾਲ 'ਚ ਰੁੱਚੀ ਵਧੇਗੀ।


Related News