ਪ੍ਰਧਾਨ ਮੰਤਰੀ ਮੋਦੀ ਨੇ ਟੋਕੀਓ ਓਲੰਪਿਕ ਲਈ ਭਾਰਤ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

Friday, Jun 04, 2021 - 01:50 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 50 ਦਿਨ ਦੇ ਅੰਦਰ ਸ਼ੁਰੂ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਲਈ ਵੀਰਵਾਰ ਨੂੰ ਭਾਰਤ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਖਿਡਾਰੀਆਂ ਦੇ ਟੀਕਾਕਰਨ ਤੋਂ ਲੈ ਕੇ ਟ੍ਰੇਨਿੰਗ ਸਹੂਲਤਾਂ ਤੱਕ ਦੀ ਹਰੇਕ ਲੋੜ ਨੂੰ ਚੋਟੀ ਪੱਧਰ 'ਤੇ ਪਹਿਲ ਦੇ ਤੌਰ 'ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ। 

ਇਹ ਖ਼ਬਰ ਪੜ੍ਹੋ- ਅਗਲੇ ਹਫਤੇ ਤੋਂ ਖੇਡੇ ਜਾਣਗੇ PSL 6 ਦੇ ਬਚੇ ਹੋਏ ਮੈਚ, 24 ਜੂਨ ਨੂੰ ਹੋਵੇਗਾ ਫਾਈਨਲ

PunjabKesari

ਮੋਦੀ ਨੇ ਕਿਹਾ ਕਿ ਖੇਡਾਂ ਸਾਡੇ ਸਾਰਿਆਂ ਦੇ ਦਿਲ ਵਿਚ ਹਨ ਅਤੇ ਦੇਸ਼ ਦੇ ਨੌਜਵਾਨ ਖੇਡਾਂ ਦੀ ਮਜ਼ਬੂਤ ਸੰਸਕ੍ਰਿਤੀ ਬਣਾ ਰਹੇ ਹਨ। ਮੋਦੀ ਨੇ ਨਾਲ ਹੀ ਦੱਸਿਆ ਕਿ ਉਹ ਭਾਰਤ ਦੇ ਓਲੰਪਿਕ ਦਲ ਨੂੰ ਉਤਸ਼ਾਹਿਤ ਕਰਨ ਲਈ ਜੁਲਾਈ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਉਨ੍ਹਾਂ ਨਾਲ ਜੁੜਨਗੇ ਅਤੇ ਸਾਰੇ ਭਾਰਤੀਆਂ ਵਲੋਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦੇਣਗੇ। ਦੇਸ਼ ਦੇ ਕੁੱਲ 100 ਖਿਡਾਰੀਆਂ ਨੇ 11 ਖੇਡਾਂ ਵਿਚ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ ਅਤੇ 25 ਹੋਰ ਖਿਡਾਰੀਆਂ ਦੇ ਕੁਆਲੀਫਾਈ ਕਰਨ ਦੀ ਸੰਭਾਵਨਾ ਹੈ।

ਇਹ ਖ਼ਬਰ ਪੜ੍ਹੋ- ਨਿਊਜ਼ੀਲੈਂਡ ਦੇ ਬੱਲੇਬਾਜ਼ ਕਾਨਵੇ ਨੇ ਤੋੜਿਆ ਸੌਰਵ ਗਾਂਗੁਲੀ ਦਾ 25 ਸਾਲ ਪੁਰਾਣਾ ਰਿਕਾਰਡ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News