PM ਮੋਦੀ ਨੇ ਪੈਰਾਲੰਪਿਕ ਖੇਡਾਂ ਦੇ ਤਮਗਾ ਜੇਤੂਆਂ ਦੀ ਕੀਤੀ ਸ਼ਲਾਘਾ

Sunday, Sep 01, 2024 - 06:49 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪੈਰਾਲੰਪਿਕ ਖੇਡਾਂ ਵਿਚ ਭਾਰਤ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਫੋਨ 'ਤੇ ਗੱਲ ਕੀਤੀ ਅਤੇ ਚੱਲ ਰਹੇ ਮੁਕਾਬਲੇ ਵਿਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਐਥਲੀਟਾਂ ਨਾਲ ਉਨ੍ਹਾਂ ਨੇ ਗੱਲ ਕੀਤੀ, ਉਨ੍ਹਾਂ ਵਿੱਚ ਮੋਨਾ ਅਗਰਵਾਲ, ਪ੍ਰੀਤੀ ਪਾਲ, ਮਨੀਸ਼ ਨਰਵਾਲ ਅਤੇ ਰੂਬੀਨਾ ਫਰਾਂਸਿਸ ਸ਼ਾਮਲ ਸਨ।

ਪ੍ਰਧਾਨ ਮੰਤਰੀ ਨੇ ਹਰੇਕ ਤਮਗਾ ਜੇਤੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਦੇਸ਼ ਦਾ ਮਾਣ ਵਧਾਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੋਦੀ ਨੇ ਅਵਨੀ ਲੇਖਰਾ ਨੂੰ ਵੀ ਵਧਾਈ ਦਿੱਤੀ ਅਤੇ ਇਨ੍ਹਾਂ ਖੇਡਾਂ ਦੇ ਹੋਰ ਮੁਕਾਬਲਿਆਂ ਵਿੱਚ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ। ਸ਼ੂਟਿੰਗ ਮੁਕਾਬਲੇ 'ਚ ਹਿੱਸਾ ਲੈਣ ਕਾਰਨ ਅਵਨੀ ਇਸ ਗੱਲਬਾਤ 'ਚ ਸ਼ਾਮਲ ਨਹੀਂ ਹੋ ਸਕੀ।


Aarti dhillon

Content Editor

Related News