ਪੈਰਾਲੰਪਿਕ ਖਿਡਾਰੀਆਂ ਦੀ ਮੇਜ਼ਬਾਨੀ ਕਰਨਗੇ ਪ੍ਰਧਾਨ ਮੰਤਰੀ ਮੋਦੀ : ਖੇਡ ਮੰਤਰੀ
Sunday, Sep 05, 2021 - 11:17 PM (IST)
ਬੈਂਗਲੁਰੂ- ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਰਾਲੰਪਿਕ ਦੇ ਘਰ ਵਾਪਸੀ 'ਤੇ ਉਨ੍ਹਾਂ ਦੀ ਮੇਜ਼ਬਾਨੀ ਕਰਨਗੇ। ਖਿਡਾਰੀਆਂ ਨੂੰ ਸਮਾਂ ਦੇਣ ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦੇ ਹੋਏ ਠਾਕੁਰ ਨੇ ਕਿਹਾ ਕਿ ਉਨ੍ਹਾਂ ਨੇ (ਪ੍ਰਧਾਨ ਮੰਤਰੀ) ਨੇ ਓਲੰਪੀਅਨ ਦੀ ਭਾਰਤ ਵਾਪਸੀ 'ਤੇ ਮੇਜ਼ਬਾਨੀ ਕੀਤੀ ਸੀ, ਉਹ ਪੈਰਾਲੰਪੀਅਨ ਦੇ ਵਾਪਸੀ 'ਤੇ ਵੀ ਅਜਿਹਾ ਕਰਨਗੇ। ਠਾਕੁਰ ਨੇ ਇਸ ਦੇ ਨਾਲ ਹੀ ਸਾਰੇ ਰਾਸ਼ਟਰੀ ਖੇਡ ਮਹਾਸੰਘਾਂ ਨਾਲ 2024 ਤੇ 2028 ਵਿਚ ਹੋਣ ਵਾਲੇ ਓਲੰਪਿਕ ਖੇਡਾਂ ਦੇ ਲਈ ਵੱਡੀਆਂ ਯੋਜਨਾਵਾਂ ਬਣਾਉਣ ਲਈ ਕਿਹਾ ਕਿ ਤਾਂਕਿ ਭਾਰਤ ਅੱਗੇ ਵੀ ਆਪਣੀ ਸਥਿਤੀ ਵਿਚ ਸੁਧਾਰ ਕਰ ਸਕੇ।
ਇਹ ਖ਼ਬਰ ਪੜ੍ਹੋ- ਟੀ20 ਵਿਸ਼ਵ ਕੱਪ 2021 ਲਈ ਸੋਮਵਾਰ ਨੂੰ ਹੋਵੇਗਾ ਪਾਕਿ ਟੀਮ ਦਾ ਐਲਾਨ
ਠਾਕੁਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਾਰੇ ਖੇਡ ਮਹਾਸੰਘਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੋਵੇਗੀ ਅਤੇ ਸਾਨੂੰ ਵੱਡੀਆਂ ਯੋਜਨਾਵਾਂ ਤਿਆਰ ਕਰਨ ਦੇ ਲਈ ਮਿਲ ਕੇ ਕੰਮ ਕਰਨਾ ਹੋਵੇਗਾ ਤਾਂਕਿ 2024 ਅਤੇ 2028 ਓਲੰਪਿਕ ਖੇਡਾਂ ਵਿਚ ਭਾਰਤ ਦੀ ਸਥਿਤੀ ਵਿਚ ਅੱਗੇ ਹੋਰ ਵਧੀਆ ਸੁਧਾਰ ਹੋਵੇ। ਠਾਕੁਰ ਇੱਥੇ ਕਈ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਦੇ ਲਈ ਆਏ ਹਨ, ਜਿਨ੍ਹਾਂ ਖਿਡਾਰੀਆਂ ਨਾਲ ਮਿਲਣਾ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਖਿਡਾਰੀਆਂ ਨੂੰ ਮਹੱਤਵ ਦਿੱਤਾ, ਜਿਸ ਨਾਲ ਲੋਕਾਂ ਦਾ ਖੇਡਾਂ ਦੇ ਪ੍ਰਤੀ ਧਾਰਨਾ ਬਦਲੀ ਹੈ। ਇਸ ਦਾ ਨਤੀਜਾ ਹੈ ਕਿ ਭਾਰਤ ਨੇ ਓਲੰਪਿਕ ਅਤੇ ਪੈਰਾਲੰਪਿਕ ਵਿਚ ਵਧੀਆ ਪ੍ਰਦਰਸ਼ਨ ਕੀਤਾ।
ਇਹ ਖ਼ਬਰ ਪੜ੍ਹੋ- ਫਰਾਂਸ ਨੇ ਖੇਡਿਆ ਡਰਾਅ, ਪੁਰਤਗਾਲ ਤੇ ਡੈਨਮਾਰਕ ਜਿੱਤੇ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।