ਪਾਕਿ ਤੇ ਵਿੰਡੀਜ਼ ਦੇ ਵਿਚਾਲੇ ਮੁਲਤਵੀ ਵਨ ਡੇ ਸੀਰੀਜ਼ ਦਾ ਆਯੋਜਨ ਜੂਨ 'ਚ ਹੋਵੇਗਾ

Monday, Mar 28, 2022 - 08:29 PM (IST)

ਪਾਕਿ ਤੇ ਵਿੰਡੀਜ਼ ਦੇ ਵਿਚਾਲੇ ਮੁਲਤਵੀ ਵਨ ਡੇ ਸੀਰੀਜ਼ ਦਾ ਆਯੋਜਨ ਜੂਨ 'ਚ ਹੋਵੇਗਾ

ਲਾਹੌਰ- ਵੈਸਟਇੰਡੀਜ਼ ਦੀ ਟੀਮ 'ਚ ਪਿਛਲੇ ਸਾਲ ਕੋਵਿਡ-19 ਦੇ ਪ੍ਰਕੋਪ ਕਾਰਨ ਪਾਕਿਸਤਾਨ ਦੇ ਵਿਰੁੱਧ ਰੱਦ ਹੋਏ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਨੂੰ ਇਸ ਸਾਲ ਜੂਨ ਵਿਚ ਖੇਡਿਆ ਜਾਵੇਗਾ। ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਸੋਮਵਾਰ ਨੂੰ ਦੱਸਿਆ ਕਿ ਪਾਕਿਸਤਾਨ ਆਈ. ਸੀ. ਸੀ. (ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ) ਪੁਰਸ਼ ਕ੍ਰਿਕਟ ਵਿਸ਼ਵ ਕੱਪ ਸੁਪਰ ਲੀਗ ਮੈਚਾਂ ਦੇ ਲਈ ਵੈਸਟਇੰਡੀਜ਼ ਦੀ ਮੇਜ਼ਬਾਨੀ ਕਰੇਗਾ ਅਤੇ ਇਹ ਮੁਕਾਬਲੇ ਅੱਠ, 10 ਅਤੇ 12 ਜੂਨ ਨੂੰ ਰਾਵਲਪਿੰਡੀ ਵਿਚ ਖੇਡੇ ਜਾਣਗੇ। 

PunjabKesari

ਇਹ ਖ਼ਬਰ ਪੜ੍ਹੋ-ਇੰਗਲੈਂਡ ਦੀ ਲਗਾਤਾਰ ਹਾਰ ਤੋਂ ਬਾਅਦ ਟੀਮ ਦੀ ਕਪਤਾਨੀ ਨਹੀਂ ਛੱਡਣਾ ਚਾਹੁੰਦੇ ਰੂਟ, ਦਿੱਤਾ ਇਹ ਬਿਆਨ
ਵੈਸਟਇੰਡੀਜ਼ ਨੇ ਪਿਛਲੇ ਸਾਲ ਦੇ ਅੰਤ ਵਿਚ ਪਾਕਿਸਤਾਨ ਦਾ ਦੌਰਾ ਕੀਤਾ ਸੀ ਪਰ ਉਸਦੀ ਟੀਮ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਕਾਰਨ ਉਸ ਸਮੇਂ ਵਨ ਡੇ ਸੀਰੀਜ਼ ਨੂੰ ਟਾਲ ਦਿੱਤਾ ਗਿਆ ਸੀ। ਮਹਿਮਾਨ ਟੀਮ ਸਿਰਫ ਤਿੰਨ ਟੀ-20 ਅੰਤਰਰਾਸ਼ਟਰੀ ਮੈਚ ਖੇਡ ਕੇ ਉੱਥੋ ਵਾਪਿਸ ਆ ਗਈ ਸੀ।

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News