ਤੀਰਅੰਦਾਜ਼ੀ ਦੇ ਏਸ਼ੀਆ ਕੱਪ ’ਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗੇ

Tuesday, Feb 27, 2024 - 10:44 AM (IST)

ਤੀਰਅੰਦਾਜ਼ੀ ਦੇ ਏਸ਼ੀਆ ਕੱਪ ’ਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗੇ

ਚੰਡੀਗੜ੍ਹ (ਅੰਕੁਰ ਤਾਂਗੜੀ)- ਬਗਦਾਦ (ਇਰਾਕ) ਵਿਖੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿਚ ਪੰਜਾਬ ਦੀਆਂ ਦੋ ਤੀਰਅੰਦਾਜ਼ਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨ ਤੇ ਦੋ ਚਾਂਦੀ ਦੇ ਤਮਗੇ ਜਿੱਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੀ ਮਿਕਸਡ ਟੀਮ ਅਤੇ ਮਹਿਲਾ ਟੀਮ ਵਿਚ ਦੋ ਸੋਨ ਅਤੇ ਵਿਅਕਤੀਗਤ ਵਰਗ ਵਿਚ ਇਕ ਚਾਂਦੀ ਦਾ ਤਮਗਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿਚ ਸੋਨ ਅਤੇ ਟੀਮ ਵਰਗ ਵਿਚ ਚਾਂਦੀ ਦਾ ਤਮਗਾ ਜਿੱਤਿਆ ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ।


author

Aarti dhillon

Content Editor

Related News