PM ਮੋਦੀ ਨੇ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ''ਚ ਕਾਂਸੀ ਤਮਗਾ ਜਿੱਤਣ ''ਤੇ ਪ੍ਰੀਤੀ ਨੂੰ ਦਿੱਤੀ ਵਧਾਈ
Tuesday, Oct 03, 2023 - 05:12 PM (IST)
ਸਪੋਰਟਸ ਡੈਸਕ- ਬੀਤੇ ਸੋਮਵਾਰ 2 ਅਕਤੂਬਰ ਨੂੰ ਪ੍ਰੀਤੀ ਲਾਂਬਾ ਨੇ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਣੌਤੀਪੂਰਨ ਮਹਿਲਾ 3000 ਮੀਟਰ ਸਟੀਪਲਚੇਜ਼ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਪ੍ਰੀਤੀ ਲਾਂਬਾ ਨੂੰ ਵਧਾਈ ਦਿੱਤੀ। ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ ਲਿਖਿਆ ਕਿ ਪ੍ਰੀਤੀ ਲਾਂਬਾ ਨੂੰ ਵਧਾਈ! ਉਨ੍ਹਾਂ ਦੀ ਅਟੁੱਟ ਲਗਨ ਅਤੇ ਦ੍ਰਿੜ੍ਹਤਾ ਪ੍ਰੇਰਣਾ ਦੀ ਕਿਰਨ ਦੇ ਰੂਪ 'ਚ ਚਮਕਦੀ ਹੈ।
ਇਹ ਵੀ ਪੜ੍ਹੋ- ਏਸ਼ੀਆਈ ਖੇਡਾਂ 2023 : ਰਾਸ਼ਟਰੀ ਗੀਤ ਦੌਰਾਨ ਰੋਣ ਲੱਗਾ ਭਾਰਤੀ ਖਿਡਾਰੀ, ਆਪਣੇ ਪਹਿਲੇ ਮੈਚ 'ਚ ਹੋਇਆ ਭਾਵੁਕ
ਹਾਂਗਜ਼ੂ ਏਸ਼ੀਆਈ ਖੇਡਾਂ ਵਿੱਚ ਭਾਰਤ ਦੇ ਤਮਗਾ ਜਿੱਤਣ ਦਾ ਸਿਲਸਿਲਾ ਜਾਰੀ ਹੈ। ਨਿਸ਼ਾਨੇਬਾਜ਼ੀ 'ਚ ਭਾਰਤੀ ਐਥਲੀਟਾਂ ਦੀ ਸਫਲਤਾ ਤੋਂ ਬਾਅਦ ਹੁਣ ਭਾਰਤੀ ਐਥਲੀਟ ਐਥਲੈਟਿਕਸ 'ਚ ਕਮਾਲ ਕਰ ਰਹੇ ਹਨ। ਸੋਮਵਾਰ ਨੂੰ ਪਾਰੁਲ ਚੌਧਰੀ ਅਤੇ ਪ੍ਰੀਤੀ ਨੇ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ 'ਚ ਕਮਾਲ ਕਰ ਦਿਖਾਇਆ। ਪ੍ਰੀਤੀ ਨੇ ਕਾਂਸੀ ਦਾ ਤਮਗਾ ਜਿੱਤਿਆ ਜਦਕਿ ਪਾਰੁਲ ਨੇ ਚਾਂਦੀ ਦਾ ਤਮਗਾ ਜਿੱਤਿਆ। ਤੁਹਾਨੂੰ ਦੱਸ ਦੇਈਏ ਕਿ ਏਸ਼ੀਆਈ ਖੇਡਾਂ ਵਿੱਚ ਪਹਿਲੀ ਵਾਰ ਭਾਰਤ ਨੇ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਵਿੱਚ ਇੱਕੋ ਸਮੇਂ ਦੋ ਤਮਗੇ ਜਿੱਤੇ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711