ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ ਅਰਦਾਸ, ਲੰਗਰ ਹਾਲ 'ਚ ਨਿਭਾਈ ਸੇਵਾ

Sunday, May 10, 2026 - 11:18 AM (IST)

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ ਅਰਦਾਸ, ਲੰਗਰ ਹਾਲ 'ਚ ਨਿਭਾਈ ਸੇਵਾ

ਅੰਮ੍ਰਿਤਸਰ (ਗੁਰਪ੍ਰੀਤ)- ਬਾਲੀਵੁੱਡ ਅਦਾਕਾਰਾ ਅਤੇ IPL ਟੀਮ ਪੰਜਾਬ ਕਿੰਗਜ਼ ਦੀ ਮਾਲਕਿਨ ਪ੍ਰੀਤੀ ਜ਼ਿੰਟਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ। ਗੁਰੂ ਘਰ ਵਿੱਚ ਮੱਥਾ ਟੇਕਣ ਤੋਂ ਬਾਅਦ ਅਦਾਕਾਰਾ ਨੇ ਲੰਗਰ ਹਾਲ ਵਿੱਚ ਜਾ ਕੇ ਸੇਵਾ ਵੀ ਨਿਭਾਈ। ਉਨ੍ਹਾਂ ਨੇ ਸੰਗਤਾਂ ਨੂੰ ਲੰਗਰ ਵਰਤਾਇਆ ਅਤੇ ਸੇਵਾ ਭਾਵਨਾ ਨਾਲ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਕਈ ਸ਼ਰਧਾਲੂਆਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿੱਚਵਾਈਆਂ।

ਇਹ ਵੀ ਪੜ੍ਹੋ: ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ ਅਦਾਕਾਰਾ ਤ੍ਰਿਸ਼ਾ ਕ੍ਰਿਸ਼ਨਨ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਦਾਕਾਰਾ ਨੇ ਕਿਹਾ ਕਿ “ਬਸ ਬਾਬਾ ਜੀ ਦਾ ਬੁਲਾਵਾ ਆਇਆ ਸੀ ਅਤੇ ਅਸੀਂ ਆ ਗਏ।” ਉਨ੍ਹਾਂ ਕਿਹਾ ਕਿ 11 ਤਾਰੀਖ ਨੂੰ ਟੀਮ ਦਾ ਅਹਿਮ ਮੈਚ ਹੈ ਅਤੇ ਉਹ ਵਾਹਿਗੁਰੂ ਅੱਗੇ ਪੰਜਾਬ ਦੀ ਜਿੱਤ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਾਹਿਗੁਰੂ ਜੀ ਦੀ ਕਿਰਪਾ ਨਾਲ ਟੀਮ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਸਾਰੇ ਮੈਚ ਜਿੱਤਣ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਵੱਲੋਂ ਟੀਮ ਨੂੰ ਬਹੁਤ ਪਿਆਰ ਮਿਲ ਰਿਹਾ ਹੈ, ਜਿਸ ਲਈ ਉਹ ਸਭ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਿਆਰ ਅਤੇ ਸਮਰਥਨ ਹੀ ਟੀਮ ਲਈ ਸਭ ਤੋਂ ਵੱਡੀ ਤਾਕਤ ਹੈ।

ਇਹ ਵੀ ਪੜ੍ਹੋ : ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News