ਹਾਕੀ ''ਚ ਓਲੰਪਿਕ ਤਮਗਾ ਨਹੀਂ ਜਿੱਤ ਸਕਣ ਦੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ : ਮੋਦੀ
Sunday, Jan 02, 2022 - 10:39 PM (IST)
ਮੇਰਠ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਲੰਪਿਕ ਵਿਚ ਹਾਕੀ 'ਚ ਲੰਬੇ ਸਮੇਂ ਤੱਕ ਤਮਗਾ ਨਹੀਂ ਜਿੱਤ ਸਕਣ ਦੇ ਲਈ ਪਿਛਲੀਆਂ ਸਰਕਾਰਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਦੇਸ਼ ਨੂੰ ਖੇਡਾਂ ਦੇ ਪ੍ਰਤੀ ਉਦਾਸੀਨ ਰਵੱਈਏ ਦੇ ਕਾਰਨ ਬਹੁਤ ਸਮੇਂ ਤੱਕ ਇਸ ਦੇ ਲਈ ਇੰਤਜ਼ਾਰ ਕਰਨਾ ਪਿਆ। ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲ ਬਾਅਦ ਪਿਛਲੇ ਸਾਲ ਟੋਕੀਓ ਓਲੰਪਿਕ 'ਚ ਕਾਂਸੀ ਤਮਗਾ ਜਿੱਤਿਆ।
ਇਹ ਖ਼ਬਰ ਪੜ੍ਹੋ- SA v IND : ਦੂਜੇ ਟੈਸਟ ਮੈਚ 'ਚ ਅਸ਼ਵਿਨ ਤੋੜ ਸਕਦੇ ਹਨ ਇਨ੍ਹਾਂ ਦਿੱਗਜ ਗੇਂਦਬਾਜ਼ਾਂ ਦਾ ਰਿਕਾਰਡ
ਇਸ ਤੋਂ ਪਹਿਲਾਂ ਭਾਰਤ ਨੇ 1980 ਦੇ ਮਾਸਕੋ ਓਲੰਪਿਕ ਵਿਚ ਸੋਨ ਤਮਗਾ ਜਿੱਤਿਆ ਸੀ। ਮੇਜਰ ਧਿਆਨਚੰਦ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕ ਜਨਸਭਾ 'ਚ ਮੋਦੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਦੀ ਸਮਰੱਥਾਂ ਨੂੰ ਮਹੱਤਵ ਨਹੀਂ ਦਿੱਤਾ। ਇਹ ਸਰਕਾਰ ਦੀ ਜ਼ਿੰਮੇਦਾਰੀ ਸੀ ਕਿ ਖੇਡਾਂ ਦੇ ਪ੍ਰਤੀ ਸਮਾਜ ਦਾ ਨਜ਼ਰੀਆ ਬਦਲੇ ਪਰ ਇਸਦੇ ਉਲਟ ਹੋਇਆ ਅਤੇ ਖੇਡਾਂ ਦੇ ਪ੍ਰਤੀ ਰਵੱਈਆ ਉਦਾਸੀਨ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਇਸਦਾ ਨਤੀਜਾ ਇਹ ਹੋਇਆ ਕਿ ਹਾਕੀ 'ਚ ਅਸੀਂ ਤਮਗੇ ਦੇ ਲਈ ਬਹੁਤ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ, ਜਦਕਿ ਗੁਲਾਮੀ ਦੇ ਦੌਰ 'ਚ ਮੇਜਰ ਧਿਆਨਚੰਦ ਵਰਗੇ ਪ੍ਰਤਿਭਾਸ਼ਾਲੀ ਖਿਡਾਰੀ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ।
ਇਹ ਖ਼ਬਰ ਪੜ੍ਹੋ-ਇੰਗਲੈਂਡ ਟੀਮ ਨੇ ਰੱਦ ਕੀਤਾ ਆਪਣਾ ਟ੍ਰੇਨਿੰਗ ਸੈਸ਼ਨ, ਦੱਸੀ ਇਹ ਵਜ੍ਹਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।