ਨੀਰਜ ਚੋਪੜਾ ਨੂੰ ਵਿਸ਼ਵ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

Monday, Aug 28, 2023 - 07:04 PM (IST)

ਨੀਰਜ ਚੋਪੜਾ ਨੂੰ ਵਿਸ਼ਵ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ— ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਨੀਰਜ ਚੋਪੜਾ ਨੂੰ 'ਉੱਤਮਤਾ ਦੀ ਮਿਸਾਲ' ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਨਾ ਸਿਰਫ ਐਥਲੈਟਿਕਸ ਸਗੋਂ ਪੂਰੇ ਖੇਡ ਜਗਤ 'ਚ ਬੇਮਿਸਾਲ ਉੱਤਮਤਾ ਦਾ ਪ੍ਰਤੀਕ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਨੌਜਵਾਨ ਨੇ ਤੋੜ 'ਤਾ Bruce Lee ਦਾ ਰਿਕਾਰਡ, ਗਿਨੀਜ਼ ਵਰਲਡ ਰਿਕਾਰਡ 'ਚ ਨਾਂ ਹੋਇਆ ਦਰਜ

ਮੌਜੂਦਾ ਓਲੰਪਿਕ ਚੈਂਪੀਅਨ ਚੋਪੜਾ ਨੇ ਦੇਰ ਰਾਤ ਬੁਡਾਪੇਸਟ ਵਿੱਚ ਚੱਲ ਰਹੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ ਵਿੱਚ 88.17 ਮੀਟਰ ਥਰੋਅ ਨਾਲ ਸੋਨ ਤਮਗਾ ਜਿੱਤਿਆ। ਉਹ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਤੋਂ ਬਾਅਦ ਇੱਕੋ ਸਮੇਂ ਓਲੰਪਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਦਾ ਸੋਨ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਬਣ ਗਿਆ।

ਇਹ ਵੀ ਪੜ੍ਹੋ : ਏਸ਼ੀਆ ਕੱਪ ’ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਕ੍ਰਿਕਟਰ, ਟਾਪ 2 'ਚ ਨਹੀਂ ਕੋਈ ਵੀ ਭਾਰਤੀ ਬੱਲੇਬਾਜ਼

ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਮੋਦੀ ਨੇ ਲਿਖਿਆ, 'ਪ੍ਰਤਿਭਾਸ਼ਾਲੀ ਨੀਰਜ ਚੋਪੜਾ ਉੱਤਮਤਾ ਦੀ ਮਿਸਾਲ ਹੈ। ਉਸਦੀ ਵਚਨਬੱਧਤਾ, ਜਨੂੰਨ ਅਤੇ ਭਾਵਨਾ ਉਸਨੂੰ ਨਾ ਸਿਰਫ਼ ਅਥਲੈਟਿਕਸ ਵਿੱਚ ਬਲਕਿ ਪੂਰੇ ਖੇਡ ਜਗਤ ਵਿੱਚ ਬੇਮਿਸਾਲ ਉੱਤਮਤਾ ਦਾ ਪ੍ਰਤੀਕ ਬਣਾਉਂਦੀ ਹੈ।' ਉਨ੍ਹਾਂ ਕਿਹਾ, ''ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ 'ਤੇ ਉਸ ਨੂੰ ਵਧਾਈ।

PunjabKesari

ਨੋਟ -ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tarsem Singh

Content Editor

Related News