ਪ੍ਰਧਾਨ ਮੰਤਰੀ ਮੋਦੀ ਨੇ ਪੁੱਛਿਆ ‘ਦਾਦਾ’ ਦਾ ਹਾਲ, ਜਲਦ ਠੀਕ ਹੋਣ ਦੀ ਕੀਤੀ ਕਾਮਨਾ

Sunday, Jan 03, 2021 - 10:27 PM (IST)

ਪ੍ਰਧਾਨ ਮੰਤਰੀ ਮੋਦੀ ਨੇ ਪੁੱਛਿਆ ‘ਦਾਦਾ’ ਦਾ ਹਾਲ, ਜਲਦ ਠੀਕ ਹੋਣ ਦੀ ਕੀਤੀ ਕਾਮਨਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਦੇ ਪ੍ਰਧਾਨ ਅਤੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨਾਲ ਗੱਲ ਕੀਤ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਸੌਰਵ ਗਾਂਗੁਲੀ ਦੀ ਦਿਲ ਦੇ ਦੌਰੇ ਤੋਂ ਬਾਅਦ ਐਂਜਿਓਪਲਾਸਟੀ ਕੀਤੀ ਗਈ ਸੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਇਸ ਸਾਬਕਾ ਕ੍ਰਿਕਟਰ ਦੀ ਪਤਨੀ ਡੋਨਾ ਗਾਂਗੁਲੀ ਨਾਲ ਵੀ ਗੱਲਬਾਤ ਕੀਤੀ। ਗਾਂਗੁਲੀ ਨੂੰ ਕੋਲਕਾਤਾ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਉਸਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। ਡਾਕਟਰਾਂ ਨੇ ਐਤਵਾਰ ਨੂੰ ਦੱਸਿਆ ਸੀ ਕਿ ਗਾਂਗੁਲੀ ਦੀ ਹਾਸਲ ਸਥਿਰ ਹੈ ਅਤੇ ਉਸਦੀ ਸਿਹਤ ਠੀਕ ਹੈ। 

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News