ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਲਾਘਾ
Sunday, Jul 23, 2017 - 11:35 PM (IST)
ਨਵੀਂ ਦਿੱਲੀ—ਐਤਵਾਰ ਨੂੰ ਹੋਏ ਮਹਿਲਾ ਵਿਸ਼ਵ ਕੱਪ ਦੇ ਫਾਈਨਲ 'ਚ ਅਹਿਮ ਮੌਕਿਆਂ 'ਤੇ ਵਿਕਟਾਂ ਗੁਆ ਕੇ ਭਾਰਤੀ ਮਹਿਲਾ ਟੀਮ ਨੇ ਆਈ.ਸੀ.ਸੀ. ਵਿਸ਼ਵ ਕੱਪ ਦੇ ਫਾਈਨਲ ਵਿਚ ਮੇਜ਼ਬਾਨ ਇੰਗਲੈਂਡ ਹੱਥੋਂ 9 ਦੌੜਾਂ ਨਾਲ ਕਰੀਬੀ ਮੈਚ ਹਾਰ ਕੇ ਦੂਜੀ ਵਾਰ ਖਿਤਾਬ ਜਿੱਤਣ ਤੋਂ ਖੁੰਝ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਟੀਮ ਦੀ ਸ਼ਲਾਘਾ ਕੀਤੀ ਹੈ ਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਤਰੀਫ ਕੀਤੀ ਹੈ।
