ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੀ-20 ਵਿਸ਼ਵ ਕੱਪ ਜੇਤੂ ਟੀਮ ਨਾਲ ਕਰਨਗੇ ਮੁਲਾਕਾਤ

Wednesday, Jul 03, 2024 - 05:39 PM (IST)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੀ-20 ਵਿਸ਼ਵ ਕੱਪ ਜੇਤੂ ਟੀਮ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ- (ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸਵੇਰੇ 11 ਵਜੇ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨਾਲ ਮੁਲਾਕਾਤ ਕਰਨਗੇ। ਬਾਰਬਾਡੋਸ 'ਚ ਚੱਕਰਵਾਤ ਬੇਰੀਲ ਕਾਰਨ ਫਸ ਗਈ ਭਾਰਤੀ ਕ੍ਰਿਕਟ ਟੀਮ ਅੱਜ ਉਥੋਂ ਰਵਾਨਾ ਹੋ ਗਈ ਹੈ ਅਤੇ 4 ਜੁਲਾਈ ਨੂੰ ਸਵੇਰੇ ਦਿੱਲੀ ਪਹੁੰਚੇਗੀ। ਵਤਨ ਪਹੁੰਚਣ ਤੋਂ ਬਾਅਦ ਸਭ ਤੋਂ ਪਹਿਲਾਂ ਭਾਰਤੀ ਟੀਮ ਦੇ ਖਿਡਾਰੀ ਅਤੇ ਟੀਮ ਦੇ ਹੋਰ ਮੈਂਬਰ ਕੱਲ੍ਹ ਸਵੇਰੇ 11 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ 29 ਜੂਨ ਨੂੰ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਉਸੇ ਦਿਨ ਪ੍ਰਧਾਨ ਮੰਤਰੀ ਨੇ ਭਾਰਤੀ ਖਿਡਾਰੀਆਂ ਨਾਲ ਫੋਨ 'ਤੇ ਗੱਲ ਕੀਤੀ ਅਤੇ ਟੀਮ ਨੂੰ ਵਧਾਈ ਦਿੱਤੀ ਸੀ। 


author

Tarsem Singh

Content Editor

Related News