ਮਾਨਸਿਕ ਤੌਰ ''ਤੇ ਪ੍ਰੇਸ਼ਾਨ ਕਬੱਡੀ ਖਿਡਾਰੀ ਨੇ ਲਿਆ ਫਾਹ
Thursday, Apr 25, 2019 - 12:24 AM (IST)

ਸ੍ਰੀ ਮੁਕਤਸਰ ਸਾਹਿਬ (ਪਵਨ)- ਪਿੰਡ ਲੰਡੇ ਰੋਡੇ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਕਬੱਡੀ ਖਿਡਾਰੀ ਵੱਲੋਂ ਮੰਗਲਵਾਰ ਦੀ ਰਾਤ ਨੂੰ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਪਤਾ ਲੱਗਾ ਹੈ।
ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਚੰਦ ਸਿੰਘ ਕਬੱਡੀ ਖਿਡਾਰੀ ਸੀ। ਉਸ ਕੋਲ ਜ਼ਮੀਨ ਬਹੁਤ ਘੱਟ ਸੀ। ਉਸ ਦੇ ਦੋ ਬੱਚੇ ਹਨ, ਜਿਨ੍ਹਾਂ 'ਚੋਂ ਇਕ ਬੇਟਾ ਸੱਤ ਸਾਲ ਦਾ, ਜਦਕਿ ਇਕ ਬੇਟੀ 12 ਸਾਲਾ ਦੀ ਹੈ। ਆਰਥਕ ਹਾਲਤ ਕਮਜ਼ੋਰ ਹੋਣ ਕਾਰਨ ਉਹ ਅਕਸਰ ਹੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਬੀਤੀ ਮੰਗਲਵਾਰ ਦੀ ਰਾਤ ਨੂੰ ਆਪਣੇ ਘਰ 'ਚ ਲੱਗੇ ਪੱਖੇ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਬਾਰੇ ਪਰਿਵਾਰ ਨੂੰ ਸਵੇਰੇ ਵੇਲੇ ਪਤਾ ਲੱਗਾ ਪਰ ਪਰਿਵਾਰਕ ਮੈਂਬਰਾਂ ਨੇ ਪੁਲਸ ਤੋਂ ਕੋਈ ਵੀ ਕਾਰਵਾਈ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ 'ਚ ਹੀ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ।