ਵਿਵਾਦਾਂ 'ਚ ਘਿਰਨ ਮਗਰੋਂ ਆਖਿਰ ਪਹਿਲਵਾਨਾਂ ਦੇ ਪ੍ਰਦਰਸ਼ਨ 'ਚ ਪਹੁੰਚੀ ਪੀਟੀ ਊਸ਼ਾ, ਦਿੱਤਾ ਇਹ ਭਰੋਸਾ

Wednesday, May 03, 2023 - 03:03 PM (IST)

ਵਿਵਾਦਾਂ 'ਚ ਘਿਰਨ ਮਗਰੋਂ ਆਖਿਰ ਪਹਿਲਵਾਨਾਂ ਦੇ ਪ੍ਰਦਰਸ਼ਨ 'ਚ ਪਹੁੰਚੀ ਪੀਟੀ ਊਸ਼ਾ, ਦਿੱਤਾ ਇਹ ਭਰੋਸਾ

ਨਵੀਂ ਦਿੱਲੀ (ਭਾਸ਼ਾ)- ਭਾਰਤੀ ਕੁਸ਼ਤੀ ਮਹਾਸੰਘ (ਡਬਲਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਪ੍ਰਤੀ ਅਸੰਵੇਦਨਸ਼ੀਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਭਾਰਤੀ ਓਲੰਪਿਕ ਸੰਘ (ਆਈ.ਓ.ਏ.) ਦੀ ਪ੍ਰਧਾਨ ਪੀ.ਟੀ. ਊਸ਼ਾ ਨੇ ਬੁੱਧਵਾਰ ਨੂੰ ਜੰਤਰ-ਮੰਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਹਿਯੋਗ ਦਾ ਭਰੋਸਾ ਦਿਵਾਇਆ। ਸਾਬਕਾ ਦੌੜਾਕ ਊਸ਼ਾ ਨੇ ਇਸ ਤੋਂ ਪਹਿਲਾਂ ਪਹਿਲਵਾਨਾਂ ਦੀ ਆਪਣੇ ਮੁੱਦਿਆਂ ਲਈ ਆਈ.ਓ.ਏ. ਨਾਲ ਸੰਪਰਕ ਕਰਨ ਦੀ ਬਜਾਏ ਫਿਰ ਤੋਂ ਵਿਰੋਧ ਸ਼ੁਰੂ ਕਰਨ ਲਈ ਸਖ਼ਤ ਆਲੋਚਨਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਪਹਿਲਵਾਨਾਂ ਨੂੰ ਅਨੁਸ਼ਾਸਨ ਦਿਖਾਉਣਾ ਚਾਹੀਦਾ ਸੀ। ਊਸ਼ਾ ਨੇ ਆਪਣੇ ਹਾਲੀਆ ਬਿਆਨ 'ਚ ਪਹਿਲਵਾਨਾਂ ਦੇ ਵਿਰੋਧ ਨੂੰ ਅਨੁਸ਼ਾਸਨਹੀਣਤਾ ਦੱਸਿਆ ਸੀ, ਜਿਸ ਲਈ ਉਨ੍ਹਾਂ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ: ਪਹਿਲਵਾਨ ਵਿਨੇਸ਼ ਫੋਗਾਟ ਦਾ ਵੱਡਾ ਇਲਜ਼ਾਮ, ਨਿਗਰਾਨ ਕਮੇਟੀ ਬਣਾ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ

PunjabKesari

ਇਸ ਟਿੱਪਣੀ ਤੋਂ ਬਾਅਦ ਉਨ੍ਹਾਂ ਦੀ ਅਤੇ ਆਈ.ਓ.ਏ. ਦੀ ਆਲੋਚਨਾ ਹੋਈ ਸੀ। ਊਸ਼ਾ ਮੀਡੀਆ ਨਾਲ ਗੱਲ ਕੀਤੇ ਬਿਨਾਂ ਹੀ ਚਲੀ ਗਈ ਪਰ ਬਜਰੰਗ ਪੁਨੀਆ ਨੇ ਕਿਹਾ ਕਿ ਉਨ੍ਹਾਂ ਨੇ ਮਦਦ ਦਾ ਭਰੋਸਾ ਦਿੱਤਾ ਹੈ। ਬਜਰੰਗ ਨੇ ਮੀਡੀਆ ਨੂੰ ਕਿਹਾ, ''ਸ਼ੁਰੂਆਤ 'ਚ ਜਦੋਂ ਉਨ੍ਹਾਂ ਨੇ ਅਜਿਹਾ ਕਿਹਾ ਤਾਂ ਸਾਨੂੰ ਬਹੁਤ ਬੁਰਾ ਲੱਗਾ ਪਰ ਫਿਰ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਦਾ ਗਲਤ ਮਤਲਬ ਕੱਢਿਆ ਗਿਆ ਹੈ। ਉਸ ਨੇ ਕਿਹਾ ਕਿ ਉਹ ਪਹਿਲਾਂ ਐਥਲੀਟ ਹੈ ਅਤੇ ਬਾਅਦ ਵਿਚ ਪ੍ਰਸ਼ਾਸਕ।'' ਟੋਕੀਓ ਓਲੰਪਿਕ 'ਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪਹਿਲਵਾਨ ਨੇ ਕਿਹਾ, ''ਅਸੀਂ ਉਨ੍ਹਾਂ ਨੂੰ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ। ਸਾਡਾ ਸਰਕਾਰ ਜਾਂ ਵਿਰੋਧੀ ਧਿਰ ਜਾਂ ਕਿਸੇ ਹੋਰ ਨਾਲ ਕੋਈ ਝਗੜਾ ਨਹੀਂ ਹੈ। ਅਸੀਂ ਇੱਥੇ ਕੁਸ਼ਤੀ ਦੀ ਬਿਹਤਰੀ ਲਈ ਬੈਠੇ ਹਾਂ। ਜੇਕਰ ਇਹ ਮਸਲਾ ਹੱਲ ਹੋ ਜਾਂਦਾ ਹੈ ਅਤੇ ਦੋਸ਼ (WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ) ਸਾਬਤ ਹੋ ਜਾਂਦੇ ਹਨ, ਤਾਂ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।'

ਇਹ ਵੀ ਪੜ੍ਹੋ: ਮੈਚ ਦੌਰਾਨ ਭਿੜੇ ਵਿਰਾਟ ਕੋਹਲੀ ਤੇ ਗੌਤਮ ਗੰਭੀਰ, ਹੁਣ ਮਿਲੀ ਇਹ ਵੱਡੀ ਸਜ਼ਾ

PunjabKesari

ਇਹ ਪੁੱਛੇ ਜਾਣ 'ਤੇ ਕਿ ਕੀ ਊਸ਼ਾ ਸਰਕਾਰ ਜਾਂ ਆਈ.ਓ.ਏ. ਤੋਂ ਹੱਲ ਲੈ ਕੇ ਆਈ ਸੀ, ਬਜਰੰਗ ਨੇ ਕਿਹਾ, ''ਅਜਿਹਾ ਕੁਝ ਨਹੀਂ ਸੀ। ਉਨ੍ਹਾਂ ਨੇ ਸਿਰਫ਼ ਇੰਨਾ ਹੀ ਕਿਹਾ ਕਿ ਉਹ ਸਾਡੇ ਨਾਲ ਹੈ।'' ਬਜਰੰਗ ਨੇ ਦੁਹਰਾਇਆ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਪ੍ਰਦਰਸ਼ਨ ਜਾਰੀ ਰਹੇਗਾ। ਜੇ ਉਹ ਸਾਨੂੰ ਕੋਈ ਭਰੋਸਾ ਦੇ ਰਹੀ ਹੈ, ਤਾਂ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਇਹ ਭਰੋਸਾ ਪੂਰਾ ਕਰਨਾ ਚਾਹੀਦਾ ਹੈ। ਪਰ ਅਸੀਂ ਉਨ੍ਹਾਂ ਨੂੰ ਸਪੱਸ਼ਟ ਕਰ ਦਿੱਤਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਚੀਜ਼ਾਂ ਠੀਕ ਨਹੀਂ ਹੋ ਜਾਂਦੀਆਂ ਅਤੇ ਸਾਨੂੰ ਇਨਸਾਫ ਨਹੀਂ ਮਿਲਦਾ। ਹਾਲਾਂਕਿ, ਸਾਨੂੰ ਇਨਸਾਫ ਮਿਲਣ ਦੀ ਪੂਰੀ ਉਮੀਦ ਹੈ। 

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਵਿਆਹ ਤੋਂ 5 ਘੰਟੇ ਬਾਅਦ ਹੀ ਲਾੜੀ ਦੀ ਮੌਤ, ਲਾੜੇ ਦੀ ਹਾਲਤ ਗੰਭੀਰ

 


author

cherry

Content Editor

Related News