ਭਾਰਤ-ਨਿਊਜ਼ੀਲੈਂਡ ਟੀ20 ਮੈਚ ''ਤੇ ਜਨਹਿੱਤ ਪਟੀਸ਼ਨ ਖਾਰਜ
Thursday, Nov 18, 2021 - 11:34 PM (IST)
ਰਾਂਚੀ- ਭਾਰਤ ਤੇ ਨਿਊਜ਼ੀਲੈਂਡ ਦੇ ਵਿਚਾਲੇ ਰਾਂਚੀ ਵਿਚ ਸ਼ੁੱਕਰਵਾਰ ਨੂੰ ਹੋਣ ਵਾਲੇ ਟੀ-20 ਮੈਚ ਨੂੰ ਲੈ ਕੇ ਜਨਹਿੱਤ ਪਟੀਸ਼ਨ ਝਾਰਖੰਡ ਹਾਈ ਕੋਰਟ ਨੇ ਵੀਰਵਾਰ ਨੂੰ ਬਿਨਾਂ ਕੋਈ ਨਿਰਦੇਸ਼ ਦਿੱਤੇ ਖਾਰਿਜ ਕਰ ਦਿੱਤਾ। ਪਟੀਸ਼ਨਕਰਤਾ ਨੇ ਬੇਨਤੀ ਕੀਤੀ ਕਿ ਜੇਕਰ ਮੈਚ ਰੱਦ ਨਹੀਂ ਹੁੰਦਾ ਹੈ ਤਾਂ ਵੀ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ 50 ਫੀਸਦੀ ਦਰਸ਼ਕਾਂ ਨੂੰ ਹੀ ਆਉਣ ਦੀ ਆਗਿਆ ਦਿੱਤੀ ਜਾਵੇਗੀ।
ਇਹ ਖ਼ਬਰ ਪੜ੍ਹੋ- ਪਾਕਿ ਨੇ ਪਹਿਲੇ ਟੀ20 ਮੈਚ ਲਈ ਕੀਤਾ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਦਿੱਤਾ ਆਰਾਮ
ਪਟੀਸ਼ਨਕਰਤਾ ਨੇ ਭਾਰਤ ਤੇ ਨਿਊਜ਼ੀਲੈਂਡ ਦੇ ਵਿਚਾਲੇ ਦੂਜੇ ਟੀ-20 ਮੈਚ ਵਿਚ 100 ਫੀਸਦੀ ਦਰਸ਼ਕਾਂ ਨੂੰ ਆਉਣ ਦੀ ਆਗਿਆ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਕਿਉਂਕਿ ਇਹ ਅੰਤਰਰਾਸ਼ਟਰੀ ਮਸਲਾ ਹੈ ਤੇ ਕ੍ਰਿਕਟ ਮੈਚ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ, ਚੀਫ ਜਸਟਿਸ ਡਾਕਟਰ ਰਵੀ ਰੰਜਨ ਤੇ ਜਸਟਿਸ ਸੁਜੀਤ ਨਰਾਇਣ ਪ੍ਰਸਾਦ ਦੀ ਡਿਵੀਜ਼ਨ ਬੈਂਚ ਨੇ ਬਿਨਾਂ ਕੋਈ ਨਿਰਦੇਸ਼ ਦਿੱਤੇ ਪਟੀਸ਼ਨ ਖਾਰਜ ਕਰ ਦਿੱਤੀ।
ਇਹ ਖ਼ਬਰ ਪੜ੍ਹੋ- ਗੌਰਿਕਾ ਬਿਸ਼ਨੋਈ ਦਾ ਹੀਰੋ ਮਹਿਲਾ PGT 'ਚ ਸ਼ਾਨਦਾਰ ਪ੍ਰਦਰਸ਼ਨ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।