ਪੁਜਾਰਾ 2017 ''ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ

12/05/2017 2:36:09 PM

ਨਵੀਂ ਦਿੱਲੀ, (ਬਿਊਰੋ)— ਬਿਹਤਰੀਨ ਫਾਰਮ 'ਚ ਚਲ ਰਹੇ ਭਾਰਤ ਦੇ ਚੋਟੀ ਦੇ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਅੱਜ ਇੱਥੇ ਸ਼੍ਰੀਲੰਕਾ ਦੇ ਖਿਲਾਫ ਤੀਜੇ ਅਤੇ ਅੰਤਿਮ ਕ੍ਰਿਕਟ ਟੈਸਟ ਦੇ ਚੌਥੇ ਦਿਨ 2017 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ। 

ਪੁਜਾਰਾ ਨੇ 7 ਦੌੜਾਂ ਬਣਾਉਂਦੇ ਹੀ ਦੱਖਣੀ ਅਫਰੀਕਾ ਦੇ ਡੀਨ ਐਲਗਰ ਨੂੰ ਪਿੱਛੇ ਛੱਡ ਦਿੱਤਾ ਜੋ ਉਨ੍ਹਾਂ ਤੋਂ ਪਹਿਲਾਂ ਇਸ ਸਾਲ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਿਆਂ ਦੀ ਸੂਚੀ 'ਚ ਚੋਟੀ 'ਤੇ ਸੀ। ਐਲਗਰ ਨੇ ਇਸਲਾ 1097 ਦੌੜਾਂ ਬਣਾਈਆਂ ਹਨ। ਪੁਜਾਰਾ ਇਸ ਸਾਲ 1000 ਦੌੜਾਂ ਪੂਰੀਆਂ ਕਰਨ ਵਾਲੇ ਸਿਰਫ ਚਾਰ ਬੱਲੇਬਾਜ਼ਾਂ 'ਚ ਸ਼ੁਮਾਰ ਹਨ। ਇਸ ਸਾਲ ਉਨ੍ਹਾਂ ਦੇ ਅਤੇ ਐਲਗਰ ਦੇ ਇਲਾਵਾ ਸ਼੍ਰੀਲੰਕਾ ਦੇ ਦਿਮੁਥ ਕਰੁਣਾਰਤਨੇ (1018) ਅਤੇ ਭਾਰਤੀ ਕਪਤਾਨ ਵਿਰਾਟ ਕੋਹਲੀ (1009) ਨੇ ਇਹ ਉਪਲਬਧੀ ਹਾਸਲ ਕੀਤੀ ਹੈ।


Related News