ਪੰਜਾਬ ਦਾ ਮਨਪ੍ਰੀਤ ਸਿੰਘ ‘ਖੇਲ ਰਤਨ’ ਨਾਲ ਸਨਮਾਨਿਤ, ਟੋਕੀਓ ਓਲੰਪਿਕ ''ਚ ਦੇਸ਼ ਲਈ ਜਿੱਤਿਆ ਸੀ ਕਾਂਸੀ ਤਮਗਾ

Saturday, Nov 13, 2021 - 05:21 PM (IST)

ਸਪੋਰਟਸ ਡੈਸਕ- ਟੋਕੀਓ ਓਲੰਪਿਕ 2020 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਅਗਵਾਈ ‘ਚ ਟੀਮ ਨੇ 41 ਸਾਲ ਬਾਅਦ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਓਲੰਪਿਕ 'ਚ ਤਮਗਾ ਜਿੱਤਣ ਦੇ ਸੁਫਨੇ ਨੂੰ ਪੂਰਾ ਕਰਨ ਵਾਲੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਖੇਲ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੁਸ਼ਕਿਲਾਂ 'ਚ ਘਿਰ ਸਕਦੇ ਨੇ ਹਾਰਦਿਕ ਪੰਡਯਾ, ਗੈਂਗਸਟਰ ਦੀ ਪਤਨੀ ਨੇ ਲਾਏ ਗੰਭੀਰ ਇਲਜ਼ਾਮ

PunjabKesari

ਅੱਜ ਭਾਵ ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਨੂੰ ‘ਮੇਜਰ ਧਿਆਨ ਚੰਦ ਪੁਰਸਕਾਰ’ ਪ੍ਰਦਾਨ ਕੀਤਾ। ਮਨਪ੍ਰੀਤ ਸਿੰਘ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਰਜੁਨ ਐਵਾਰਡ ਲਈ ਚੁਣਿਆ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸ ਨੂੰ ਖੇਡ ਦੇ ਸਰਵਉੱਚ ਸਨਮਾਨ ਖੇਲ ਰਤਨ ਲਈ ਚੁਣਿਆ ਗਿਆ। ਪੰਜਾਬ 'ਚ ਹਾਕੀ ਦੇ ਇਸ ਧਾਕੜ ਖਿਡਾਰੀ ਨੂੰ ਖੇਡ ਰਤਨ ਨਾਲ ਪੂਰੇ ਸੂਬੇ 'ਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ। 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News