ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਗੁਪਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

Tuesday, Apr 19, 2022 - 10:27 PM (IST)

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਗੁਪਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਸਪੋਰਟਸ ਡੈਸਕ- ਸਤੰਬਰ 2017 ਤੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਚਲੇ ਆ ਰਹੇ ਰਜਿੰਦਰ ਗੁਪਤਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਗੁਪਤਾ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ ਕਿ ਉਹ ਨਿਜੀ ਕਾਰਨਾਂ ਅਤੇ ਰੁਝੇਵਿਆਂ ਦੇ ਕਾਰਨ ਇਸ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਰਹੇ ਹਨ। ਉਨ੍ਹਾਂ ਨੇ ਪ੍ਰਧਾਨਗੀ ਕਾਰਜਕਾਲ ਨੂੰ ਵਧੀਆ ਤਜਰਬਾ ਦੱਸਿਆ। ਉਨ੍ਹਾਂ ਨੇ ਲਿਖਿਆ- ਆਪਣੇ ਕਾਰਜਕਾਲ ਦੇ ਦੌਰਾਨ ਐਸੋਸੀਏਸ਼ਨ ਮੈਂਬਰਾਂ ਦੇ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਇਹ ਮੇਰੇ ਲਈ ਵਧੀਆ ਅਨੁਭਵ ਸੀ। ਮੈਂ ਇਨ੍ਹਾਂ ਸਾਲਾਂ ਦੇ ਦੌਰਾਨ ਐਸੋਸੀਏਸ਼ਨ ਮੈਂਬਰਾਂ ਦਾ ਸਹਿਯੋਗ ਕਰਨ ਦੇ ਲਈ ਧੰਨਵਾਦ ਕਰਦਾ ਹਾਂ।

ਇਹ ਵੀ ਪੜ੍ਹੋ : ਦਿੱਲੀ ਟੀਮ 'ਚ ਨਿਕਲੇ ਕੋਰੋਨਾ ਦੇ 4 ਮਾਮਲੇ, ਮਿਸ਼ੇਲ ਮਾਰਸ਼ ਵੀ ਪਾਜ਼ੇਟਿਵ
2019 ਵਿਚ ਹੋਈਆਂ ਚੋਣਾਂ ਦੇ ਦੌਰਾਨ ਗੁਪਤਾ ਨੂੰ ਦੁਬਾਰਾ ਪ੍ਰਧਾਨ ਚੁਣਿਆ ਗਿਆ ਸੀ। ਇਸ ਦੌਰਾਨ ਜਲੰਧਰ ਤੋਂ ਰਾਕੇਸ਼ ਰਾਠੌਰ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਸੀ। ਇਸੇ ਤਰ੍ਹਾਂ ਹਰਿਆਣਾ ਦੇ ਕ੍ਰਿਕਟਰ ਪੁਨੀਤ ਬਾਲੀ ਨੂੰ ਸਕੱਤਰ ਤਾਂ ਸੁਰਜੀਤ ਰਾਏ ਬਿੱਟਾ ਨੂੰ ਸੰਯੁਕਤ ਸਕੱਤਰ ਬਣਾਇਆ ਗਿਆ ਸੀ। ਆਰਸੀ ਸਿੰਘ ਨੂੰ ਖਜ਼ਾਨਚੀ ਦਾ ਅਹੁਦਾ ਮਿਲਿਆ ਸੀ।

ਇਹ ਵੀ ਪੜ੍ਹੋ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦਿਹਾਂਤ, ਟਵੀਟ ਕਰ ਦਿੱਤੀ ਜਾਣਕਾਰੀ

ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News