ਪੰਜਾਬ ਕਿੰਗਜ਼ ਦੇ ਸਟਾਰ ਬੱਲੇਬਾਜ਼ ਨੇ ਤੋੜੀ ਚੁੱਪੀ ! ਆਲੋਚਕਾਂ ਦੀ ਕਰਾਈ ਬੋਲਤੀ ਬੰਦ

Wednesday, May 13, 2026 - 04:08 PM (IST)

ਪੰਜਾਬ ਕਿੰਗਜ਼ ਦੇ ਸਟਾਰ ਬੱਲੇਬਾਜ਼ ਨੇ ਤੋੜੀ ਚੁੱਪੀ ! ਆਲੋਚਕਾਂ ਦੀ ਕਰਾਈ ਬੋਲਤੀ ਬੰਦ

ਧਰਮਸ਼ਾਲਾ (ਹਿਮਾਚਲ ਪ੍ਰਦੇਸ਼) : ਪੰਜਾਬ ਕਿੰਗਜ਼ (PBKS) ਦੇ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ ਬੁੱਧਵਾਰ ਨੂੰ ਆਈਪੀਐਲ ਦੇ ਮੌਜੂਦਾ ਸੀਜ਼ਨ ਦੌਰਾਨ ਆਪਣੇ ਵਜ਼ਨ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ। 25 ਸਾਲਾ ਪ੍ਰਭਸਿਮਰਨ ਨੇ ਇੰਸਟਾਗ੍ਰਾਮ 'ਤੇ ਇਕ ਸਟੋਰੀ ਪੋਸਟ ਕੀਤੀ, ਜਿਸ ਵਿਚ ਉਨ੍ਹਾਂ ਨੇ ਆਪਣੀ ਫਿਟਨੈੱਸ (physique) ਦਿਖਾਉਂਦੇ ਹੋਏ ਇੱਕ 'ਸ਼ਸ਼' (🤫) ਯਾਨੀ ਚੁੱਪ ਰਹਿਣ ਵਾਲਾ ਇਮੋਜੀ ਲਗਾਈ।

10 ਕਿਲੋ ਵਜ਼ਨ ਵਧਣ ਦਾ ਸੀ ਦਾਅਵਾ 
ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਇਸ ਸੀਜ਼ਨ ਦੌਰਾਨ ਪ੍ਰਭਸਿਮਰਨ ਦਾ ਵਜ਼ਨ 10 ਕਿਲੋ ਵਧ ਗਿਆ ਹੈ। ਹਾਲਾਂਕਿ, ਇਸ ਵਿਸਫੋਟਕ ਸਲਾਮੀ ਬੱਲੇਬਾਜ਼ ਨੇ ਆਪਣੀ ਤਸਵੀਰ ਰਾਹੀਂ ਅਜਿਹੇ ਦਾਵਿਆਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ।

PunjabKesari

ਸੀਜ਼ਨ ਵਿੱਚ ਹੁਣ ਤੱਕ ਦਾ ਪ੍ਰਦਰਸ਼ਨ 
ਪ੍ਰਭਸਿਮਰਨ ਸਿੰਘ ਹੁਣ ਤੱਕ ਪੰਜਾਬ ਕਿੰਗਜ਼ ਲਈ ਦੂਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਰਹੇ ਹਨ। ਉਨ੍ਹਾਂ ਦੇ ਅੰਕੜਿਆਂ 'ਤੇ ਇੱਕ ਨਜ਼ਰ ਮਾਰੀਏ ਤਾਂ ਉਸ ਨੇ ਹੁਣ ਤਕ 10 ਪਾਰੀਆਂ ਵਿੱਚ 382 ਦੌੜਾਂ ਬਣਾਈਆਂ ਹਨ। ਉਸ ਦਾ ਔਸਤ 42.44  ਅਤੇ ਸ਼ਾਨਦਾਰ ਸਟ੍ਰਾਈਕ ਰੇਟ 169.02 ਹੈ। । ਇਸ ਸੀਜ਼ਨ ਵਿੱਚ ਹੁਣ ਤੱਕ ਚਾਰ ਹਾਫ਼-ਸੈਂਚੁਰੀਆਂ ਜੜੀਆਂ ਹਨ। ਹਾਲਾਂਕਿ, ਪਿਛਲੇ ਤਿੰਨ ਮੈਚਾਂ ਵਿੱਚ ਉਨ੍ਹਾਂ ਦਾ ਬੱਲਾ ਥੋੜ੍ਹਾ ਖ਼ਾਮੋਸ਼ ਰਿਹਾ ਹੈ। ਉਨ੍ਹਾਂ ਨੇ ਦਿੱਲੀ ਕੈਪੀਟਲਜ਼ ਵਿਰੁੱਧ 18, ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ 3 ਅਤੇ ਗੁਜਰਾਤ ਟਾਈਟਨਜ਼ ਵਿਰੁੱਧ 15 ਦੌੜਾਂ ਬਣਾਈਆਂ।

ਪ੍ਰੀਤੀ ਜ਼ਿੰਟਾ ਨੇ ਵੀ ਦਿੱਤੀ ਸੀ ਚੇਤਾਵਨੀ 
ਪੰਜਾਬ ਕਿੰਗਜ਼ ਦੀ ਸਹਿ-ਮਾਲਕਣ ਪ੍ਰੀਤੀ ਜ਼ਿੰਟਾ ਨੇ ਵੀ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਟੀਮ ਅਤੇ ਖਿਡਾਰੀਆਂ ਬਾਰੇ ਫੈਲਾਈਆਂ ਜਾ ਰਹੀਆਂ ਗਲਤ ਜਾਣਕਾਰੀਆਂ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਕਿਸੇ ਵਿਅਕਤੀ, ਟੀਮ ਜਾਂ ਬ੍ਰਾਂਡ ਨੂੰ ਨੁਕਸਾਨ ਪਹੁੰਚਾਉਣ ਲਈ ਜਾਣਬੁੱਝ ਕੇ ਝੂਠੀਆਂ ਗੱਲਾਂ ਫੈਲਾਉਣਾ ਸਹੀ ਨਹੀਂ ਹੈ ਅਤੇ ਇਸ ਨੂੰ ਹਲਕੇ ਵਿੱਚ ਨਹੀਂ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਕਿੰਗਜ਼ ਦੀ ਟੀਮ ਨੂੰ ਸੱਤ ਮੈਚਾਂ ਦੀ ਅਜੇਤੂ ਲੜੀ ਤੋਂ ਬਾਅਦ ਲਗਾਤਾਰ ਚਾਰ ਹਾਰਾਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਮੀਡੀਆ ਵਿੱਚ ਖਿਡਾਰੀਆਂ ਦੇ ਅਨੁਸ਼ਾਸਨ ਅਤੇ ਫਿਟਨੈੱਸ ਨੂੰ ਲੈ ਕੇ ਕਈ ਸਵਾਲ ਉੱਠ ਰਹੇ ਸਨ।


author

Tarsem Singh

Content Editor

Related News