ਪੰਜਾਬ ਦੀ ਧੀ ਸਿਮਰਨਜੀਤ ਕੌਰ ਪਹਿਲੀ ਵਾਰ ਓਲੰਪਿਕ ’ਚ ਪੇਸ਼ ਕਰੇਗੀ ਮੁੱਕੇਬਾਜ਼ੀ ’ਚ ਆਪਣੀ ਦਾਅਵੇਦਾਰੀ

Tuesday, Jul 20, 2021 - 11:38 AM (IST)

ਪੰਜਾਬ ਦੀ ਧੀ ਸਿਮਰਨਜੀਤ ਕੌਰ ਪਹਿਲੀ ਵਾਰ ਓਲੰਪਿਕ ’ਚ ਪੇਸ਼ ਕਰੇਗੀ ਮੁੱਕੇਬਾਜ਼ੀ ’ਚ ਆਪਣੀ ਦਾਅਵੇਦਾਰੀ

ਸਪੋਰਟਸ ਡੈਸਕ- ਪੰਜਾਬ ਨੇ ਖੇਡ ਜਗਤ ਨੂੰ ਕਈ ਸਟਾਰ ਖਿਡਾਰੀ ਦਿੱਤੇ ਹਨ ਜਿਨ੍ਹਾਂ ਨੇ ਮੁਲਕ ਦਾ ਨਾਂ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ ਹੈ ਪਰ 26 ਸਾਲਾ ਸਿਮਰਨਜੀਤ ਕੌਰ ਪੰਜਾਬ ਦੀ ਪਹਿਲੀ ਅਜਿਹੀ ਮਹਿਲਾ ਮੁੱਕੇਬਾਜ਼ ਹੈ, ਜਿਨ੍ਹਾਂ ਨੇ ਓਲੰਪਿਕ ਲਈ ਟਿਕਟ ਕਟਵਾਇਆ ਹੈ। ਜਲਦ ਹੀ ਸਿਮਰਨਜੀਤ ਕੌਰ ਤੁਹਾਨੂੰ ਟੋਕੀਓ ਓਲੰਪਿਕ ਦੇ ਰਿੰਗ ’ਚ ਨਜ਼ਰ ਆਵੇਗੀ ਤੇ ਦੇਸ਼ ਲਈ ਤਗਮ਼ਾ ਲਿਆਉਣ ਲਈ ਆਪਣੇ ਵਿਰੋਧੀ ਖਿਡਾਰੀਆਂ ਨਾਲ ਦੋ-ਦੋ ਹੱਥ ਕਰਦੀ ਨਜ਼ਰ ਆਵੇਗੀ।
ਇਹ ਵੀ ਪਡ਼੍ਹੋ : ਟੋਕੀਓ ਓਲੰਪਿਕ ’ਚ ਆਪਣੇ ਪ੍ਰਦਰਸ਼ਨ ਨਾਲ ਜਿੱਤ ਦਰਜ ਕਰਨ ਬਾਰੇ ਆਸਵੰਦ ਦੀਪਿਕਾ ਕੁਮਾਰੀ

ਸਿਮਰਨਜੀਤ ਕੌਰ ਨੂੰ ਵੂਮੈਨਜ਼ ਕੈਟੇਗਰੀ ਦੇ 60 ਕਿਲੋਗ੍ਰਾਮ ਭਾਰ ਵਰਗ ’ਚ ਬਾਕਸਿੰਗ ’ਚ ਦੋ-ਦੋ ਹੱਥ ਕਰਦੇ ਦੇਖਿਆ ਜਾਵੇਗਾ। ਪੰਜਾਬ ਦੇ ਲੁਧਿਆਣੇ ਜਿ਼ਲੇ ਦੀ ਜਗਰਾਓਂ ਤਹਿਸੀਲ ਦੇ ਪਿੰਡ ਚੱਕਰ ਦੀ ਰਹਿਣ ਵਾਲੀ ਸਿਮਰਨਜੀਤ ਕੌਰ ਦੇ ਪਰਿਵਾਰ ਦਾ ਨਾਤਾ ਖੇਡ ਨਾਲ ਜ਼ਰੂਰ ਰਿਹਾ ਹੈ ਪਰ ਕੋਈ ਵੱਡਾ ਖਿਡਾਰੀ ਅਜੇ ਤਕ ਉਨ੍ਹਾਂ ਦੇ ਪਰਿਵਾਰ ਤੋਂ ਨਹੀਂ ਨਿਕਲਿਆ ਹੈ। ਹਾਲਾਂਕਿ ਉਨ੍ਹਾਂ ਦੇ ਭਰਾ-ਭੈਣ ਬਾਕਸਿੰਗ ਜ਼ਰੂਰ ਕਰਦੇ ਹਨ ਤੇ ਰਾਸ਼ਟਰੀ ਪੱਧਰ ਤਕ ਖੇਡ ਚੁੱਕੇ ਹਨ ਪਰ ਸਭ ਤੋਂ ਅੱਗੇ ਸਿਮਰਨਜੀਤ ਕੌਰ ਹੈ, ਜਿਨ੍ਹਾਂ ਤੋਂ ਸਾਰਿਆਂ ਨੂੰ ਉਮੀਦ ਹੈ।

PunjabKesariਪੱਤਰਕਾਰਾਂ ਨਾਲ ਗੱਲਬਾਤ ’ਚ ਸਿਮਰਨਜੀਤ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਨੇ ਓਲੰਪਿਕ ਲਈ ਖੂਬ ਤਿਆਰੀ ਕੀਤੀ ਹੈ ਤੇ ਵਿਰੋਧੀ ਖਿਡਾਰੀਆਂ ਦੀ ਕਮਜ਼ੋਰੀ ਨੂੰ ਭਾਲਦੇ ਹੋਏ ਖੁਦ ਦੀਆਂ ਕਮਜ਼ੋਰੀਆਂ ਨੂੰ ਵੀ ਦੂਰ ਕਰ ਰਹੀ ਹੈ। ਇਸ ਦਾ ਨਤੀਜਾ ਸਾਨੂੰ ਓਲੰਪਿਕ ਦੇ ਰਿੰਗ ’ਚ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪਡ਼੍ਹੋ : ਟੋਕੀਓ ’ਚ ਗੱਤੇ ਨਾਲ ਬਣੇ ਬੈੱਡਾਂ ’ਤੇ ਸੌਣਗੇ ਐਥਲੀਟ, ਜਾਣੋ ਇਸ ਦੇ ਪਿੱਛੇ ਕਾਰਨ

ਸਿਮਰਨਜੀਤ ਕੌਰ ਨੇ 2018 ਏ. ਆਈ. ਬੀ. ਏ. ਵੋਮੈਨਜ਼ ਵਰਲਡ ਬਾਕਸਿੰਗ ਚੈਂਪੀਅਨਸ਼ਿਪ ’ਚ ਤਾਂਬੇ ਦਾ ਮੈਡਲ ਜਿੱਤਿਆ ਹੈ। 64 ਕਿਲੋਗ੍ਰਾਮ ਭਾਰ ਵਰਗ ’ਚ ਸਿਮਰਨਜੀਤ ਕੌਰ ਨੇ ਅਹਿਮਟ ਕਾਮਰਟ ਬਾਕਸਿੰਗ ਟੂਰਨਾਮੈਂਟ ’ਚ ਗੋਲਡ ਮੈਡਲ ਜਿੱਤਿਆ ਹੈ। 9 ਮਾਰਚ 2021 ਨੂੰ ਸਿਮਰਨਜੀਤ ਕੌਰ ਨੂੰ ਟੋਕੀਓ ਓਲੰਪਿਕ ਦਾ ਟਿਕਟ ਮਿਲਿਆ ਸੀ, ਜਦੋਂ ਉਨ੍ਹ ਨੇ ਏਸ਼ੀਅਨ ਬਾਕਸਿੰਗ ਓਲੰਪਿਕ ਕੁਆਲੀਫਾਈ ਟੂਰਨਾਮੈਂਟ ’ਚ ਜਾਰਡਨ ’ਚ ਫਾਈਨਲ ਮੁਕਾਬਲਾ ਹਾਰਿਆ ਸੀ, ਪਰ ਸਿਲਵਰ ਮੈਡਲ ਆਪਣੇ ਨਾਂ ਕੀਤਾ ਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News