ਨੇਹਲ ਤੇ ਸ਼ਸ਼ਾਂਕ ਦੇ ਅਰਧ ਸੈਂਕੜੇ, ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 220 ਦੌੜਾਂ ਦਾ ਚੁਣੌਤੀਪੂਰਨ ਟੀਚਾ
Sunday, May 18, 2025 - 05:18 PM (IST)

ਸਪੋਰਟਸ ਡੈਸਕ : ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਆਈਪੀਐਲ ਦਾ 59ਵਾਂ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪੰਜਾਬ ਦੀ ਟੀਮ ਨੇ ਨੇਹਲ ਵਢੇਰਾ ਦੀਆਂ 70 ਦੌੜਾਂ, ਸ਼ਸ਼ਾਂਕ ਸਿੰਘ ਦੀਆਂ 59 ਦੌੜਾਂ, ਸ਼੍ਰੇਅਸ ਅਈਅਰ ਦੀਆਂ 30 ਦੌੜਾਂ ਦੀ ਬਦੌਲਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 219 ਦੌੜਾਂ ਬਣਾਈਆਂ ਤੇ ਰਾਜਸਥਾਨ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ। ਰਾਜਸਥਾਨ ਲਈ ਤੁਸ਼ਾਰ ਦੇਸ਼ਪਾਂਡੇ ਨੇ 2 ਵਿਕਟਾਂ, ਕਵੇਨਾ ਮਾਫੇਕਾ ਨੇ 1 ਵਿਕਟ, ਰਿਆਨ ਪਰਾਗ ਨੇ 1 ਵਿਕਟ ਤੇ ਆਕਾਸ਼ ਮਧਵਾਲ ਨੇ 1 ਵਿਕਟਾਂ ਲਈਆਂ। ਰਾਜਸਥਾਨ 12 ਮੈਚਾਂ ਵਿੱਚ 6 ਅੰਕਾਂ ਨਾਲ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਪੰਜਾਬ ਦੇ 11 ਮੈਚਾਂ ਵਿੱਚ 15 ਅੰਕ ਹਨ ਅਤੇ ਉਹ ਪਲੇਆਫ ਲਈ ਖੇਡੇਗਾ।
ਇਹ ਵੀ ਪੜ੍ਹੋ : ਟੀਮ ਦੀ ਹੋਈ ਬੱਲੇ-ਬੱਲੇ, Playoffs ਤੋਂ ਪਹਿਲਾਂ ਟੀਮ ਨਾਲ ਜੁੜੇ ਦੋ ਧਾਕੜ ਖਿਡਾਰੀ
ਦੋਵੇਂ ਟੀਮਾਂ ਦੀ ਪਲੇਇੰਗ 11
ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਵੈਭਵ ਸੂਰਯਵੰਸ਼ੀ, ਸੰਜੂ ਸੈਮਸਨ (ਵਿਕਟਕੀਪਰ/ਕਪਤਾਨ), ਰਿਆਨ ਪਰਾਗ, ਸ਼ਿਮਰੋਨ ਹੇਟਮਾਇਰ, ਧਰੁਵ ਜੁਰੇਲ, ਵਨਿੰਦੂ ਹਸਾਰੰਗਾ, ਕਵੇਨਾ ਮਾਫਾਕਾ, ਤੁਸ਼ਾਰ ਦੇਸ਼ਪਾਂਡੇ, ਆਕਾਸ਼ ਮਧਵਾਲ, ਫਜ਼ਲਹਕ ਫਾਰੂਕੀ
ਪੰਜਾਬ ਕਿੰਗਜ਼ : ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਨੇਹਲ ਵਢੇਰਾ, ਮਿਸ਼ੇਲ ਓਵੇਨ, ਅਜ਼ਮਤੁੱਲਾ ਓਮਰਜ਼ਈ, ਮਾਰਕੋ ਜੈਨਸਨ, ਜ਼ੇਵੀਅਰ ਬਾਰਟਲੇਟ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8