ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ, ਉਜਾਗਰ ਕੀਤੀਆਂ ਸੂਬੇ ਦੀਆਂ ਖੇਡ ਪ੍ਰਾਪਤੀਆਂ

Sunday, Dec 31, 2023 - 06:22 PM (IST)

ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ, ਉਜਾਗਰ ਕੀਤੀਆਂ ਸੂਬੇ ਦੀਆਂ ਖੇਡ ਪ੍ਰਾਪਤੀਆਂ

ਸਪੋਰਟਸ ਡੈਸਕ- ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਚਾਰ ਪਦਮ ਭੂਸ਼ਣ, 24 ਪਦਮ ਸ਼੍ਰੀ, ਚਾਰ ਖੇਲ ਰਤਨ ਪੁਰਸਕਾਰ, 129 ਅਰਜੁਨ ਐਵਾਰਡ, 15 ਦਰੋਣਾਚਾਰੀਆ ਐਵਾਰਡ, 21 ਧਿਆਨ ਚੰਦ ਐਵਾਰਡ ਅਤੇ ਪੰਜ ਤੇਨਜ਼ਿੰਗ ਨਾਰਗੇ ਪੁਰਸਕਾਰ ਜਿੱਤੇ ਹਨ। ਸਮੂਹ 202 ਐਵਾਰਡ ਜੇਤੂ ਕੈਲੰਡਰ ਵਿੱਚ ਸ਼ਾਮਲ ਕੀਤੇ ਗਏ ਹਨ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। 

ਇਹ ਵੀ ਪੜ੍ਹੋ : Year Ender 2023 : ਵਿਰਾਟ ਤੇ ਸ਼ੰਮੀ ਨੇ ਦਮਦਾਰ ਪ੍ਰਦਰਸ਼ਨ ਨਾਲ ਪਾਈਆਂ ਧੁੰਮਾਂ, ਇਸ ਸਾਲ ਬਣੇ ਕਈ ਰਿਕਾਰਡ

ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੋ ਕੈਲੰਡਰ ਤਿਆਰ ਕੀਤੇ ਗਏ ਹਨ, ਇੱਕ ਦੀਵਾਰ ਵਾਲਾ ਅਤੇ ਦੂਜਾ ਟੇਬਲ ਕੈਲੰਡਰ।ਖੇਡ ਮੰਤਰੀ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਦੀ ਹਾਜ਼ਰੀ ਵਿੱਚ ਇਹ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ : ਲੱਗਾ ਨਹੀਂ ਸੀ ਕਿ ਵਿਸ਼ਵ ਕੱਪ ਖੇਡ ਸਕਾਂਗਾ, ਵਿਸ਼ਵ ਕੱਪ ’ਚ ਵਾਪਸੀ ’ਤੇ KLਰਾਹੁਲ ਨੇ ਕਿਹਾ

PunjabKesari

ਖੇਡ ਮੰਤਰੀ ਖੇਡ ਮੰਤਰੀ ਮੀਤ ਹੇਅਰ ਨੇ ਨਵੇਂ ਸਾਲ ਦੀ ਸਮੂਹ ਪੰਜਾਬੀਆਂ ਅਤੇ ਖੇਡ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਮੀਰ ਖੇਡ ਵਿਰਸਾ ਹੈ ਅਤੇ ਪੰਜਾਬੀ ਖਿਡਾਰੀਆਂ ਨੇ ਕੁੱਲ ਦੁਨੀਆਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ।ਨਵੀਂ ਖੇਡ ਨੀਤੀ ਦੇ ਪਹਿਲੇ ਹੀ ਸਾਲ ਸਾਰਥਿਕ ਨਤੀਜੇ ਸਾਹਮਣੇ ਆਏ ਅਤੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਵਿੱਚ 72 ਸਾਲ ਦੇ ਰਿਕਾਰਡ ਤੋੜਦਿਆਂ 8 ਸੋਨ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Tarsem Singh

Content Editor

Related News