61ਵੀਂ ਤਿੰਨ ਰੋਜ਼ਾ ਪੰਜਾਬ ਸਟੇਟ ਸੀਨੀਅਰ ਵਾਲੀਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ

Monday, Oct 04, 2021 - 02:27 AM (IST)

61ਵੀਂ ਤਿੰਨ ਰੋਜ਼ਾ ਪੰਜਾਬ ਸਟੇਟ ਸੀਨੀਅਰ ਵਾਲੀਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ

ਫਰੀਦਕੋਟ (ਰਵੀ, ਜਸਬੀਰ ਕੌਰ)- ਪੰਜਾਬ ਸਟੇਟ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫਰੀਦਕੋਟ ਦੀ ਅਗਵਾਈ ਹੇਠ ਇੱਥੋਂ ਦੇ ਨਹਿਰੂ ਸਟੇਡੀਅਮ ਅਤੇ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਈ ਗਈ 61ਵੀਂ ਤਿੰਨ ਰੋਜ਼ਾ ਪੰਜਾਬ ਸਟੇਟ ਸੀਨੀਅਰ ਵਾਲੀਬਾਲ ਚੈਂਪੀਅਨਸ਼ਿਪ (ਮਰਦ ਤੇ ਮਹਿਲਾ) ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪੰਜਾਬ ਸਟੇਟ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫਰੀਦਕੋਟ ਵੱਲੋਂ ਕੀਤੀ ਗਈ। ਇਨ੍ਹਾਂ ਵਾਲੀਬਾਲ ਮੁਕਾਬਲਿਆਂ ’ਚ ਸੀਨੀਅਰ ਵਰਗ ਦੇ ਮਰਦ ਤੇ ਮਹਿਲਾ ਵਰਗ ਦੀਆਂ 43 ਟੀਮਾਂ ਨੇ ਭਾਗ ਲਿਆ।

ਇਹ ਖ਼ਬਰ ਪੜ੍ਹੋ- ਵਿਸ਼ਵ ਮਹਿਲਾ ਟੀਮ ਸ਼ਤਰੰਜ ਚੈਂਪੀਅਨਸ਼ਿਪ : ਭਾਰਤ ਬਣਿਆ ਉਪ ਜੇਤੂ, ਪਹਿਲੀ ਵਾਰ ਜਿੱਤਿਆ ਚਾਂਦੀ ਤਮਗਾ


ਇਸ ਮੌਕੇ ਰਾਜ ਵਾਲੀਬਾਲ ਚੈਂਪੀਅਨਸ਼ਿਪ ’ਚ ਮਹਿਲਾ ਵਰਗ ਦੇ ਹੋਏ ਮੁਕਾਬਲਿਆਂ ’ਚ ਕਪੂਰਥਲਾ ਨੇ ਪਹਿਲਾ, ਫਰੀਦਕੋਟ ਨੇ ਦੂਜਾ ਤੇ ਪਟਿਆਲਾ ਨੇ ਤੀਜਾ ਸਥਾਨ ਹਾਸਲ ਕੀਤਾ। ਮਰਦਾਂ ਦੇ ਸੀਨੀਅਰ ਵਰਗ ਮੁਕਾਬਲਿਆਂ ’ਚ ਪੀ. ਏ. ਪੀ. ਜਲੰਧਰ ਨੇ ਪਹਿਲਾ, ਹੁਸ਼ਿਆਰਪੁਰ ਨੇ ਦੂਜਾ ਤੇ ਤਰਨਤਾਰਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਹਰਚਰਨ ਸਿੰਘ ਭੁੱਲਰ ਡਾਇਰੈਕਟਰ ਵਿਜੀਲੈਂਸ ਵਿਭਾਗ ਪੰਜਾਬ ਚੈਂਪੀਅਨਸ਼ਿਪ ’ਚ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪੰਜਾਬ ਵਾਲੀਵਾਲ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਪੰਜਾਬ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ। ਜਨਰਲ ਸਕੱਤਰ ਸੁਖਪਾਲ ਸਿੰਘ ਪਾਲੀ ਅਰਜਨ ਐਵਾਰਡੀ ਨੇ ਐਸੋਸੀਏਸ਼ਨ ਦੀ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਅੰਤ ’ਚ ਸ਼ਮਸ਼ੇਰ ਸਿੰਘ ਬੋਪਾਰਾਏ ਸੀਨੀਅਰ ਮੀਤ ਪ੍ਰਧਾਨ ਪੰਜਾਬ ਵਾਲੀਬਾਲ ਐਸੋਸੀਏਸ਼ਨ ਪੰਜਾਬ ਨੇ ਸਭ ਦਾ ਧੰਨਵਾਦ ਕੀਤਾ।

ਇਹ ਖ਼ਬਰ ਪੜ੍ਹੋ- ਭਾਰਤ ਤੇ ਆਸਟਰੇਲੀਆ ਦੀ ਮਹਿਲਾ ਟੀਮਾਂ ਵਿਚਾਲੇ ਦਿਨ-ਰਾਤ ਟੈਸਟ ਡਰਾਅ


ਇਸ ਮੌਕੇ ਸੁਖਦੇਵ ਸਿੰਘ, ਦਲਬੀਰ ਸਿੰਘ ਚੇਅਰਮੈਨ ਚੋਣ ਕਮੇਟੀ ਪੰਜਾਬ, ਮਨਜੀਤ ਸਿੰਘ ਦਸੂਹਾ ਮੀਤ ਪ੍ਰਧਾਨ ਪੰਜਾਬ, ਜ਼ਿਲਾ ਵਾਲੀਬਾਲ ਐਸੋਸੀਏਸ਼ਨ ਫਰੀਦਕੋਟ ਦੇ ਪ੍ਰਧਾਨ ਨਿਰਮਲ ਸਿੰਘ ਦਿਓਲ, ਸਕੱਤਰ ਬਲਵਿੰਦਰ ਸਿੰਘ, ਮੀਤ ਪ੍ਰਧਾਨ ਜਸਬੀਰ ਸਿੰਘ ਸੰਧੂ, ਸਰਪ੍ਰਸਤ ਡਾ. ਹਰਮੰਦਰ ਸਿੰਘ ਸੰਧੂ, ਸਤਪਾਲ ਡੀ.ਈ.ਓ ਸੈਕੰਡਰੀ, ਪ੍ਰਦੀਪ ਦਿਓੜਾ ਡਿਪਟੀ ਡੀ. ਈ. ਓ. ਸੈਕੰਡਰੀ, ਪਰਮਿੰਦਰ ਸਿੰਘ ਕੋਚ, ਬਲਕਰਨ ਸਿੰਘ ਕੁਆਲੀਫਾਈ ਰੈਫਰੀ, ਗੁਰਬਾਜ ਸਿੰਘ ਬਾਜ਼ੀ ਨੇ ਚੈਂਪੀਅਨਸ਼ਿਪ ਦੀ ਸਫ਼ਲਤਾ ਲਈ ਅਹਿਮ ਭੂਮਿਕਾ ਅਦਾ ਕੀਤੀ | ਇਸ ਮੌਕੇ ਜਗਦੀਪ ਸਿੰਘ ਫਤਿਹਗੜ੍ਹ ਸਾਹਿਬ, ਗੁਰਬਖਸ਼ ਸਿੰਘ ਟੈਕਨਕੀਕਲ ਬੋਰਡ ਚੇਅਰਮੈਨ, ਗੁਰਨੈਬ ਸਿੰਘ ਬਰਾੜ ਸਾਬਕਾ ਵਿਧਾਇਕ, ਅਜੈ ਨਾਗਰ ਡੀ. ਐੱਸ. ਓ. ਬਰਨਾਲਾ, ਅੰਮ੍ਰਿਤਪਾਲ ਸਿੰਘ ਅੰਤਰਰਾਸ਼ਟਰੀ ਰੈਫਰੀ, ਗੁਰਸ਼ਰਨ ਸਿੰਘ ਫਰੀਦਕੋਟ ਸਕੋਰਰ, ਲੋਕ ਗਾਇਕ ਹਰਿੰਦਰ ਸੰਧੂ, ਐੱਸ. ਐੱਚ. ਓ. ਕੋਤਵਾਲੀ ਲਾਭ ਸਿੰਘ, ਨਰਿੰਦਰਪਾਲ ਸਿੰਘ ਨਿੰਦਾ ਪ੍ਰਧਾਨ ਨਗਰ ਕੌਂਸਲ, ਗਿੰਦਰਜੀਤ ਸਿੰਘ ਸੇਖੋਂ ਚੇਅਰਮੈਨ ਮਾਰਕੀਟ ਕਮੇਟੀ, ਜਗਜੀਵਨ ਸਿੰਘ ਚੇਅਰਮੈਨ ਮਿਲਕਫ਼ੈੱਡ, ਡਾ. ਜਗੀਰ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੇਵਲ ਕ੍ਰਇਸ਼ਨ ਜੋਸ਼ੀ ਸਰਪੰਚ, ਸੋਨੂੰ ਮੁਮਾਰਾ, ਬਲਜੀਤ ਸਿੰਘ ਗੋਰਾ, ਜਸਵੰਤ ਸਿੰਘ ਕੁੱਲ, ਰਾਜ ਕੁਮਾਰ ਗੁਪਤਾ ਵੀ ਹਾਜ਼ਰ ਸਨ |


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News