ਪੀ. ਵੀ. ਸਿੰਧੂ ਨੇ ਮੋਦੀ ਨੂੰ ਰੱਖੜੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

8/3/2020 9:47:46 PM

ਨਵੀਂ ਦਿੱਲੀ– ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਪੀ. ਵੀ. ਸਿੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੱਖੜੀ ਦੀਆਂ ਸੋਮਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਿੰਧੂ ਨੇ ਟਵਿਟਰ 'ਤੇ ਵੀਡੀਓ ਸ਼ੇਅਰ ਕਰਕੇ ਕਿਹਾ,''ਰੱਖੜੀ ਦੇ ਪਵਿੱਤਰ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਸਰ ਤੁਹਾਨੂੰ ਸ਼ੁਭਕਾਮਨਾਵਾਂ। ਅਸੀਂ ਸਾਰੇ ਤੁਹਾਡੇ ਬਹੁਤ ਧੰਨਵਾਦੀ ਹਾਂ ਕਿ ਤੁਸੀਂ ਦੇਸ਼ ਲਈ ਬਹੁਤ ਕੁਝ ਕੀਤਾ ਹੈ।''


ਉਸ ਨੇ ਕਿਹਾ,''ਕੋਰੋਨਾ ਵਾਇਰਸ ਦੇ ਕਾਰਣ ਇਸ ਸਾਲ ਓਲੰਪਿਕ ਨਹੀਂ ਹੋ ਸਕੀਆਂ ਤੇ ਅਸੀਂ ਇਸ ਵਿਚ ਹਿੱਸਾ ਨਹੀਂ ਲੈ ਸਕੇ ਪਰ ਅਗਲੇ ਸਾਲ ਮੈਨੂੰ ਉਮੀਦ ਹੈ ਕਿ ਅਸੀਂ ਤੋਹਫੇ ਦੇ ਤੌਰ 'ਤੇ ਤੁਹਾਨੂੰ ਜਿੰਨਾ ਸੰਭਵ ਹੋ ਸਕੇ, ਤਮਗੇ ਜਿੱਤ ਕੇ ਦੇਵਾਂਗੇ।''


Gurdeep Singh

Content Editor Gurdeep Singh