ਬਜਰੰਗ ਪੂਨੀਆ ਦੇ ਅਖਾੜੇ 'ਚ ਪਹੁੰਚੇ ਰਾਹੁਲ ਗਾਂਧੀ, ਕਈ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

Wednesday, Dec 27, 2023 - 10:53 AM (IST)

ਬਜਰੰਗ ਪੂਨੀਆ ਦੇ ਅਖਾੜੇ 'ਚ ਪਹੁੰਚੇ ਰਾਹੁਲ ਗਾਂਧੀ, ਕਈ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

ਸਪੋਰਟਸ ਡੈਸਕ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਸਵੇਰੇ ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਇੱਕ ਅਖਾੜੇ ਦਾ ਦੌਰਾ ਕੀਤਾ ਅਤੇ ਬਜਰੰਗ ਪੂਨੀਆ ਸਮੇਤ ਪਹਿਲਵਾਨਾਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਜ਼ਿਲ੍ਹੇ ਦੇ ਇੱਕ ਸੀਨੀਅਰ ਕਾਂਗਰਸੀ ਆਗੂ ਅਨੁਸਾਰ ਗਾਂਧੀ ਸਵੇਰੇ ਛਾਰਾ ਪਿੰਡ ਦੇ ‘ਵਰਿੰਦਰ ਅਖਾੜੇ’ ਵਿੱਚ ਪੁੱਜੇ ਅਤੇ ਬਾਅਦ ਵਿੱਚ ਪੂਨੀਆ ਅਤੇ ਹੋਰ ਪਹਿਲਵਾਨਾਂ ਨਾਲ ਗੱਲਬਾਤ ਕੀਤੀ। ਗਾਂਧੀ ਦੀ ਪਹਿਲਵਾਨਾਂ ਨਾਲ ਮੁਲਾਕਾਤ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐੱਫਆਈ) ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਪਿੱਠਭੂਮੀ ਵਿੱਚ ਹੋਈ ਹੈ।

ਇਹ ਵੀ ਪੜ੍ਹੋ- ਮੁਜੀਬ, ਨਵੀਨ ਅਤੇ ਫਾਰੂਕੀ ਦੇ ਖ਼ਿਲਾਫ਼ ਅਫਗਾਨਿਸਤਾਨ ਕ੍ਰਿਕਟ ਬੋਰਡ ਸਖਤ, IPL 2024 'ਚ ਨਹੀਂ ਖੇਡ ਪਾਉਣਗੇ
ਦੋ ਵਾਰ ਦੀ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨੂੰ ਆਪਣਾ ਖੇਲ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰਨ ਦਾ ਫ਼ੈਸਲਾ ਕਰਦੇ ਹੋਏ ਕਿਹਾ ਕਿ ਜਦੋਂ ਪਹਿਲਵਾਨ ਨਿਆਂ ਲਈ ਲੜ ਰਹੇ ਹਨ ਤਾਂ ਅਜਿਹੇ ਸਨਮਾਨ ਅਰਥਹੀਣ ਹੋ ​​ਗਏ ਹਨ।

 

#WATCH हरियाणा: कांग्रेस सांसद राहुल गांधी झज्जर के छारा गांव में वीरेंद्र आर्य अखाड़े पहुंचे और बजरंग पूनिया समेत पहलवानों से बातचीत की। https://t.co/6EcjJjYoZ7 pic.twitter.com/G6BQGcKYLz

— ANI_HindiNews (@AHindinews) December 27, 2023

ਫੋਗਾਟ ਦਾ ਇਹ ਫ਼ੈਸਲਾ ਓਲੰਪਿਕ ਤਮਗਾ ਜੇਤੂ ਪੂਨੀਆ ਅਤੇ ਖਿਡਾਰੀ ਵੀਰੇਂਦਰ ਸਿੰਘ ਯਾਦਵ ਦੇ ਪਦਮ ਸ਼੍ਰੀ ਪੁਰਸਕਾਰ ਵਾਪਸ ਕਰਨ ਅਤੇ ਰੀਓ ਖੇਡਾਂ ਦੀ ਕਾਂਸੀ ਤਮਗਾ ਜੇਤੂ ਸਾਕਸ਼ੀ ਮਲਿਕ ਵੱਲੋਂ ਸੰਜੇ ਸਿੰਘ ਦੇ 21 ਦਸੰਬਰ ਨੂੰ ਡਬਲਯੂਐੱਫਆਈ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਖੇਡ ਤੋਂ ਸੰਨਿਆਸ ਲੈਣ ਦੇ ਐਲਾਨ ਤੋਂ ਕੁਝ ਦਿਨ ਬਾਅਦ ਆਇਆ ਹੈ।
ਸੰਜੇ ਸਿੰਘ ਅਤੇ ਬ੍ਰਿਜ ਭੂਸ਼ਣ ਸਿੰਘ ਸ਼ਰਨ ਦੇ ਕਰੀਬੀ ਸਾਥੀ ਦੱਸੇ ਜਾਂਦੇ ਹਨ ਅਤੇ ਪਹਿਲਵਾਨ ਨਹੀਂ ਚਾਹੁੰਦੇ ਸਨ ਕਿ ਭਾਜਪਾ ਦੇ ਸੰਸਦ ਮੈਂਬਰ ਦਾ ਕੋਈ ਨਜ਼ਦੀਕੀ ਡਬਲਯੂਐੱਫਆਈ ਵਿੱਚ ਅਹੁਦੇਦਾਰ ਬਣੇ।

ਇਹ ਵੀ ਪੜ੍ਹੋ-ਪਹਿਲਵਾਨ ਬਜਰੰਗ ਪੂਨੀਆ ਨੇ 'ਪਦਮ ਸ਼੍ਰੀ' ਕੀਤਾ ਵਾਪਸ, PM  ਨਿਵਾਸ ਦੇ ਬਾਹਰ ਫੁੱਟਪਾਥ 'ਤੇ ਰੱਖਿਆ ਪੁਰਸਕਾਰ
ਫੋਗਾਟ, ਪੂਨੀਆ ਅਤੇ ਮਲਿਕ ਨੇ ਬ੍ਰਿਜ ਭੂਸ਼ਣ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਖਿਡਾਰੀਆਂ ਨੇ ਇਸ ਸਾਲ ਦੇ ਸ਼ੁਰੂ 'ਚ ਜੰਤਰ-ਮੰਤਰ 'ਤੇ ਬ੍ਰਿਜ ਭੂਸ਼ਣ ਖ਼ਿਲਾਫ਼ ਕਈ ਦਿਨਾਂ ਤੱਕ ਪ੍ਰਦਰਸ਼ਨ ਕੀਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

Aarti dhillon

Content Editor

Related News