BCCI ਦੇ CEO ਰਾਹੁਲ ਜੌਹਰੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਪਰ ਅਧਿਕਾਰਤ ਪੁਸ਼ਟੀ ਨਹੀਂ ਹੋਈ

02/16/2020 4:51:45 PM

ਨਵੀਂ ਦਿੱਲੀ— ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਪਹਿਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ) ਰਾਹੁਲ ਜੌਹਰੀ ਨੇ ਕੁਝ ਸਮਾਂ ਪਹਿਲਾਂ ਆਪਣਾ ਅਸਤੀਫਾ ਬੋਰਡ ਨੂੰ ਸੌਂਪਿਆ ਸੀ ਪਰ ਉਨ੍ਹਾਂ ਨੂੰ ਇਸ ਅਹੁਦੇ ਤੋਂ ਕਾਰਜਮੁਕਤ ਹੋਣ 'ਚ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪਵੇਗਾ। ਬੀ. ਸੀ. ਸੀ. ਆਈ. ਸੂਤਰ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸੂਤਰ ਨੇ ਪੱਤਰਕਾਰਾਂ ਨੂੰ ਕਿਹਾ, ''ਜੌਹਰੀ ਦਾ ਅਸਤੀਫਾ ਸਵੀਕਾਰ ਕਰ ਲਿਆ ਜਾਵੇਗਾ ਪਰ ਇਸ 'ਚ ਕੁਝ ਸਮਾਂ ਲਗ ਸਕਦਾ ਹੈ।''

ਜੌਹਰੀ ਨੂੰ 2016 'ਚ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ ਅਤੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਪ੍ਰਸ਼ਾਸਕਾਂ ਦੀ ਕਮੇਟੀ ਦੇ ਪਿਛਲੇ ਸਾਲ ਅਕਤੂਬਰ 'ਚ ਆਉਣ ਦੇ ਬਾਅਦ ਉਨ੍ਹਾਂ ਨੇ ਅਹੁਦੇ ਤੋਂ ਹਟਣ ਦਾ ਫੈਸਲਾ ਕੀਤਾ ਜਿਸ 'ਚ ਸੌਰਵ ਗਾਂਗੁਲੀ ਦੀ ਅਗਵਾਈ ਵਾਲੀ ਟੀਮ ਦੇ ਜ਼ਿੰਮੇਵਾਰੀ ਸੰਭਾਲਣ ਦਾ ਰਸਤਾ ਬਣਿਆ। ਮੁੱਖ ਕਾਰਜਕਾਰੀ ਅਧਿਕਾਰੀ ਦਾ ਇਹ ਅਹੁਦਾ ਸੰਭਾਲਣ ਦੇ ਬਾਅਦ ਜੌਹਰੀ ਕਈ ਮੋਰਚਿਆਂ 'ਤੇ ਕੰਮ ਕਰ ਰਹੇ ਸਨ ਜਿਸ 'ਚ ਉਨ੍ਹਾਂ ਨੇ ਇੰਡੀਅਨ ਪ੍ਰੀਮੀਅਰ ਲੀਗ ( ਆਈ. ਪੀ. ਐੱਲ.) ਦੇ ਪ੍ਰਸਾਰਕ ਹੱਕ ਸਟਾਰ ਇੰਡੀਆ ਨੂੰ 16,348 ਕਰੋੜ ਰੁਪਏ 'ਚ ਵੇਚਣ 'ਚ ਅਹਿਮ ਭੂਮਿਕਾ ਅਦਾ ਕੀਤੀ ਸੀ। ਉਨ੍ਹਾਂ ਨੂੰ ਉਦੋਂ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ ਜਦੋਂ ਸ਼ਸ਼ਾਂਕ ਮਨੋਹਰ ਬੀ. ਸੀ. ਸੀ. ਆਈ. ਪ੍ਰਧਾਨ ਸਨ ਅਤੇ ਅਨੁਰਾਗ ਠਾਕੁਰ ਬੋਰਡ ਦੇ ਸਕੱਤਰ ਸਨ।


Tarsem Singh

Content Editor

Related News