ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਦੇ ਖਿਡਾਰੀ ਬਣੇ ਨੈਸ਼ਨਲ ਚੈਂਪੀਅਨ

Thursday, Feb 08, 2024 - 05:25 PM (IST)

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਦੇ ਖਿਡਾਰੀ ਬਣੇ ਨੈਸ਼ਨਲ ਚੈਂਪੀਅਨ

ਟਾਂਡਾ ਉੜਮੁੜ, (ਪਰਮਜੀਤ ਸਿੰਘ ਮੋਮੀ)- ਸਕੂਲ ਫੈਡਰੇਸ਼ਨ ਆਫ ਇੰਡੀਆ ਵਲੋਂ ਛੱਤੀਸਗੜ੍ਹ ਵਿਖੇ ਕਰਵਾਈਆਂ ਗਈਆਂ  67ਵੀਆਂ ਨੈਸ਼ਨਲ ਸਕੂਲੀ ਖੇਡਾਂ ਵਿਚ ਸਿੱਖ ਮਾਰਸ਼ਲ ਆਰਟ ਗਤਕੇ ਨੂੰ ਪ੍ਰਫੁੱਲਤ ਕਰਨ ਵਾਲੀ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਟਾਂਡਾ ਦੇ ਸਿੰਘਾਂ ਨੇ ਨੈਸ਼ਨਲ ਚੈਂਪੀਅਨ ਹੋਣ ਦਾ ਮਾਣ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਟਾਂਡਾ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ 4 ਤੋਂ 7 ਫਰਵਰੀ ਤਕ ਛਤੀਸਗੜ੍ਹ ਵਿਖ਼ੇ ਹੋਈਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਅਖਾੜਾ ਟਾਂਡਾ ਦੇ ਖਿਡਾਰੀ ਜਸਕੀਰਤ ਸਿੰਘ, ਗੁਰਕੀਰਤ ਸਿੰਘ ਤੇ ਦਮਨਪ੍ਰੀਤ ਸਿੰਘ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਹ ਉਪਲਬਧੀ ਹਾਸਲ ਕੀਤੀ ਹੈ। 

ਇਹ ਵੀ ਪੜ੍ਹੋ : ICC ਦੀ ਟੈਸਟ ਰੈਂਕਿੰਗ 'ਚ ਵਿਰਾਟ ਕੋਹਲੀ ਬਣੇ ਨੰਬਰ ਵਨ ਬੱਲੇਬਾਜ਼

ਉਹਨਾਂ ਹੋਰ ਦੱਸਿਆ ਕਿ ਜੋ ਕਿ ਸਕੂਲ ਆਫ ਐਮੀਨੈਂਸ ਟਾਂਡਾ (ਸਰਕਾਰੀ ਸੀਨੀਅਰ ਸਕੇਂਡਰੀ ਸਕੂਲ ਲੜਕੇ ਟਾਂਡਾ), ਜੀ.ਆਰ.ਡੀ ਇੰਟਰਨੈਸ਼ਨਲ ਸਕੂਲ ਟਾਂਡਾ ਸਕੂਲ ਅਤੇ ਸਿਲਵਰ ਓਕ ਸਕੂਲ ਟਾਂਡਾ ਦੇ ਵਿਦਿਆਰਥੀਆਂ ਨੇ ਇਹ ਗੋਲਡ ਮੈਡਲ ਪ੍ਰਾਪਤ ਕਰਕੇ ਟਾਂਡਾ, ਆਪਣੇ ਸਕੂਲ, ਆਪਣੇ ਮਾਤਾ ਪਿਤਾ ਅਤੇ ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕੀਤਾ ਹੈ ਜੋ ਕਿ ਸਮੁੱਚੇ ਹਲਕਾ ਟਾਂਡਾ ਨਿਵਾਸੀਆਂ ਲਈ ਬੜੇ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ : ਦੋ ਦਿਨ ਪਹਿਲਾਂ DSP ਬਣੇ ਹਾਕੀ ਖਿਡਾਰੀ ਵਰੁਣ ਕੁਮਾਰ 'ਤੇ ਜਬਰ-ਜ਼ਿਨਾਹ ਕਰਨ ਦਾ ਇਲਜ਼ਾਮ, FIR ਦਰਜ

ਉਧਰ ਦੂਸਰੇ ਪਾਸੇ ਸਕੂਲ ਆਫ ਐਮੀਨੈਂਸ ਟਾਂਡਾ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ, ਸਿਲਵਰ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ, ਪ੍ਰਿੰਸੀਪਲ ਮਨੀਸ਼ਾ ਸੰਗਰ, ਜੀ.ਆਰ.ਡੀ ਸਿੱਖਿਆ ਸੰਸਥਾਵਾਂ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ, ਪ੍ਰਿੰਸੀਪਲ ਮਨਦੀਪ ਕੌਰ, ਕੋਚ ਹਰਮਨਜੀਤ ਸਿੰਘ ਸ਼ੰਟੀ ਨੇ ਰਾਸ਼ਟਰੀ ਤੌਰ ਤੇ ਇਹ ਉਪਲਬਧੀ ਹਾਸਲ ਕਰਨ ਤੇ ਮੁਬਾਰਕਬਾਦ ਦਿੱਤੀ ਹੈ ਤੇ ਦੱਸਿਆ ਇਹਨਾਂ ਰਾਸ਼ਟਰੀ ਚੈਂਪੀਅਨ ਨੂੰ ਸਕੂਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।


author

Tarsem Singh

Content Editor

Related News