ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ''ਤੇ ਲੱਗਾ 12 ਲੱਖ ਰੁਪਏ ਦਾ ਜੁਰਮਾਨਾ

Thursday, Apr 11, 2024 - 02:15 PM (IST)

ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ''ਤੇ ਲੱਗਾ 12 ਲੱਖ ਰੁਪਏ ਦਾ ਜੁਰਮਾਨਾ

ਜੈਪੁਰ— ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ 'ਤੇ ਗੁਜਰਾਤ ਟਾਈਟਨਸ ਖਿਲਾਫ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਮੈਚ ਦੌਰਾਨ ਆਪਣੀ ਟੀਮ ਦੀ ਹੌਲੀ ਓਵਰ-ਰੇਟ ਗੇਂਦਬਾਜ਼ੀ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਜ਼ ਨੇ ਬੁੱਧਵਾਰ ਨੂੰ ਆਖ਼ਰੀ ਗੇਂਦ ਦੇ ਰੋਮਾਂਚਕ ਮੁਕਾਬਲੇ ਵਿੱਚ ਰਾਜਸਥਾਨ ਰਾਇਲਜ਼ ਨੂੰ ਤਿੰਨ ਵਿਕਟਾਂ ਨਾਲ ਹਰਾ ਕੇ ਚਾਰ ਮੈਚਾਂ ਦੀ ਜਿੱਤ ਦਾ ਸਿਲਸਿਲਾ ਖ਼ਤਮ ਕਰ ਦਿੱਤਾ।

ਆਈਪੀਐੱਲ ਦੇ ਇੱਕ ਬਿਆਨ ਦੇ ਅਨੁਸਾਰ, 'ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੂੰ 10 ਅਪ੍ਰੈਲ ਨੂੰ ਜੈਪੁਰ ਦੇ ਸਵਾਈ ਮਾਨ ਸਿੰਘ ਸਟੇਡੀਅਮ ਵਿੱਚ ਗੁਜਰਾਤ ਟਾਈਟਨਸ ਦੇ ਖਿਲਾਫ ਆਈਪੀਐੱਲ 2024 ਦੇ ਮੈਚ ਦੌਰਾਨ ਹੌਲੀ ਓਵਰ-ਰੇਟ ਨਾਲ ਗੇਂਦਬਾਜ਼ੀ ਕਰਨ ਕਾਰਨ ਜੁਰਮਾਨਾ ਲਗਾਇਆ ਗਿਆ ਹੈ।'ਇਸ ਦੇ ਮੁਤਾਬਕ, 'ਇਹ ਟੀਮ ਵੱਲੋਂ ਘੱਟੋ-ਘੱਟ ਓਵਰ ਰੇਟ ਨਾਲ ਸਬੰਧਤ ਆਈਪੀਐੱਲ ਕੋਡ ਆਫ ਕੰਡਕਟ ਦੀ ਪਹਿਲੀ ਉਲੰਘਣਾ ਹੈ, ਇਸ ਲਈ ਸੈਮਸਨ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।'


author

Aarti dhillon

Content Editor

Related News